The Khalas Tv Blog Punjab ਪੰਜਾਬ ਦੇ 5 ਨਗਰ ਨਿਗਮਾਂ ‘ਚ ਵੋਟਿੰਗ ਸ਼ੁਰੂ, ਅੰਮ੍ਰਿਤਸਰ ‘ਚ EVM ਮਸ਼ੀਨਾਂ ਖਰਾਬ
Punjab

ਪੰਜਾਬ ਦੇ 5 ਨਗਰ ਨਿਗਮਾਂ ‘ਚ ਵੋਟਿੰਗ ਸ਼ੁਰੂ, ਅੰਮ੍ਰਿਤਸਰ ‘ਚ EVM ਮਸ਼ੀਨਾਂ ਖਰਾਬ

ਪੰਜਾਬ ਦੀਆਂ 5 ਨਗਰ ਨਿਗਮਾਂ ‘ਚ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ।

ਸਵੇਰੇ 7 ਵਜੇ ਤੋਂ ਸੂਬੇ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਨਗਰ ਨਿਗਮਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਕੁਝ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਵੀ ਹੋ ਰਹੀਆਂ ਹਨ। ਠੰਢ ਕਾਰਨ ਸਵੇਰ ਤੋਂ ਹੀ ਵੋਟਰ ਕੇਂਦਰਾਂ ’ਤੇ ਲੋਕਾਂ ਦੀ ਭੀੜ ਨਹੀਂ ਰਹੀ।

ਅੰਮ੍ਰਿਤਸਰ ਦੇ ਵਾਰਡ 25 ਦੇ ਬੂਥ ਨੰਬਰ 2 ਵਿੱਚ ਅਜੇ ਤੱਕ ਵੋਟਿੰਗ ਸ਼ੁਰੂ ਨਹੀਂ ਹੋਈ ਹੈ। ਇੱਥੇ ਮਸ਼ੀਨ ਖਰਾਬ ਹੋ ਗਈ ਹੈ। ਵਾਰਡ 10 ਡਾਇਮੰਡ ਐਵੇਨਿਊ ਵਿੱਚ ਈਵੀਐਮ ਖ਼ਰਾਬੀ ਕਾਰਨ ਵੋਟਿੰਗ ਦੇਰੀ ਨਾਲ ਸ਼ੁਰੂ ਹੋਈ ਹੈ। ਪਟਿਆਲਾ ਦੇ 7 ਵਾਰਡਾਂ ਵਿੱਚ ਚੋਣਾਂ ਨਹੀਂ ਹੋ ਰਹੀਆਂ ਹਨ। ਇੱਥੇ ਨਾਮਜ਼ਦਗੀ ਦੌਰਾਨ ਹੰਗਾਮਾ ਹੋਇਆ। ਜਿਸ ਕਾਰਨ ਹਾਈਕੋਰਟ ਦੇ ਹੁਕਮਾਂ ‘ਤੇ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇੱਥੇ 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਸ਼ੁਰੂ ਹੋ ਗਈ ਹੈ। ਨਗਰ ਨਿਗਮਾਂ ਦੇ 368 ਵਾਰਡਾਂ ਅਤੇ ਨਗਰ ਕੌਂਸਲਾਂ ਦੇ 598 ਵਾਰਡਾਂ ਵਿੱਚ ਵੋਟਾਂ ਪਾਉਣ ਲਈ 1609 ਪੋਲਿੰਗ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ। ਜਿਨ੍ਹਾਂ ਨਿਗਮਾਂ ‘ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ ‘ਚ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਮੇਅਰ ਸਨ। ਹਾਲਾਂਕਿ ਹੁਣ ਦੋ ਮੇਅਰ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਾਂਗਰਸ ਵਿੱਚੋਂ ਇੱਕ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।ਇਨ੍ਹਾਂ ਚੋਣਾਂ ਅਤੇ ਉਪ ਚੋਣਾਂ ਵਿੱਚ 5 ਨਗਰ ਨਿਗਮਾਂ ਨੂੰ ਛੱਡ ਕੇ ਲਗਭਗ 18.66 ਲੱਖ ਵੋਟਰ ਵੋਟ ਪਾਉਣਗੇ।

Exit mobile version