Punjab

Bypolls 2023 : ਜਲੰਧਰ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ, ਪ੍ਰਸਾਸ਼ਨ ਨੇ ਕੀਤੇ ਸਾਰੇ ਇੰਤਜ਼ਾਮ

Alt Text-Jalandhar Lok Sabha Bypoll. Jalandhar Lok Sabha Bypoll 2023, ,Punjab Lok Sabha Bypoll ,Punjab Bypoll 2023,Jalandhar by-election, Bypoll 2023,

Jalandhar Lok Sabha By poll : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸਾਰੇ ਲੋਕ ਸਭਾ ਹਲਕੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।

ਪੋਲਿੰਗ ਪਾਰਟੀਆਂ ਵੋਟਾਂ ਪੁਅਉਣ ਲਈ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਉੱਤੇ ਮੌਜੂਦ ਹਨ। ਪੋਲਿੰਗ ਪਾਰਟੀਆਂ ਨੂੰ ਈਵੀਐੱਮ ਅਤੇ ਹੋਰ ਲੋੜੀਂਦੀ ਸਮੱਗਰੀ ਦੇ ਕੇ ਰਵਾਨਾ ਕੀਤਾ ਗਿਆ।

ਲਾਡੋਵਾਲੀ ਰੋਡ ‘ਤੇ ਸੀਨੀਅਰ ਸਕੈਡਰੀ ਸਕੂਲ, ਦੋਆਬਾ ਕਾਲਜ, ਹੰਸ ਰਾਜ ਸਟੇਡੀਅਮ, ਕੇਐਮਵੀ ਕਾਲਜ ਤੇ ਹੋਰ ਥਾਵਾਂ ਤੋਂ 9 ਵਿਧਾਨ ਸਭਾ ਹਲਕਿਆ ਲਈ ਇਹ ਪਾਰਟੀਆਂ 1972 ਪੋਲਿੰਗ ਬੂਥਾਂ ’ਤੇ ਚੋਣ ਕਰਵਾਉਣਗੀਆਂ। ਪੋਲਿੰਗ ਪਾਰਟੀਆਂ ਲਈ ਬੱਸਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ।

ਚੋਣ ਮੈਦਾਨ ਵਿੱਚ ਉਤਰੇ ਇਹ ਉਮੀਦਵਾਰ

  1. ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ
  2. ਕਾਂਗਰਸ ਪਾਰਟੀ ਦੇ ਵੱਲੋਂ ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
  3. ਭਾਰਤੀ ਜਨਤਾ ਪਾਰਟੀ (BJP) ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
  4. ਸ਼੍ਰੋਮਣੀ ਅਕਾਲੀ ਦਲ (SAD)-ਬਹੁਜਨ ਸਮਾਜ ਪਾਰਟੀ (BSP) ਨੇ ਬੰਗਾ ਤੋਂ ਮੌਜੂਦਾ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
  5. ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਜੰਟ ਸਿੰਘ ਕੱਟੂ ਨੂੰ ਬਣਾਇਆ ਗਿਆ ਹੈ।

ਵੋਟਿੰਗ ਲਈ ਕੀਤੇ ਸਾਰੇ ਪ੍ਰਬੰਧ

ਲੋਕ ਸਭਾ ਹਲਕੇ ਦੇ 16,21,800 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਇਸ ਚੋਣ ਮੈਦਾਨ ਵਿੱਚ ਕੁੱਲ 19 ਉਮੀਦਵਾਰ ਉੱਤਰੇ ਹਨ। ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ ‘ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ਦੇ 100 ਮੀਟਰ ਦਾਇਰੇ ’ਚ ਕਿਸੇ ਤਰ੍ਹਾਂ ਦਾ ਪ੍ਰਚਾਰ ਨਹੀਂ ਕੀਤਾ ਜਾ ਸਕਦਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਪੋਲਿੰਗ ਬੂਥਾਂ ਦੀ ਵੈੱਬਕਾਸਟਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਰੀਆਂ ਪੋਲਿੰਗ ਥਾਵਾਂ ’ਤੇ ਕੁਲ 2138 ਸੀਸੀਟੀਵੀ ਕੈਮਰੇ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ’ਚ ਕੁਲ 81 ਡੈਸਕਟਾਪ ਕੰਪਿਊਟਰ ਤੇ 5 ਪ੍ਰੋਜੈਕਟਰ ਲਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਪੋਲਿੰਗ ਸਟੇਸ਼ਨਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਲਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ਇੰਟਰਨੈੱਟ ਦੀ ਸਹੂਲਤ ਦੇ ਨਾਲ ਰਾਊਟਰ ਤੇ ਵਾਈ-ਫਾਈ ਸਿਗਨਲ ਨਾਲ ਲੈਸ ਹਨ, ਜੋ ਕੰਟਰੋਲ ਰੂਮ ’ਚ ਵੈੱਬਕਾਸਟਿੰਗ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਮੁੱਖ ਚੋਣ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਚੋਣ ਅਫ਼ਸਰ ਤੇ ਚੋਣ ਸੁਪਰਵਾਈਜ਼ਰ ਲਾਈਵ ਸਟ੍ਰੀਮਿੰਗ ਰਾਹੀਂ ਪੋਲਿੰਗ ਬੂਥਾਂ ਦੀਆਂ ਗਤੀਵਿਧੀਆਂ ਨੂੰ ਦੇਖ ਸਕਦੇ ਹਨ। ਚੋਣ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ, 2023 ਨੂੰ ਜਲੰਧਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਲੋਕ ਸਭਾ ਹਲਕੇ ਸਮੇਤ ਉਹਨਾਂ ਥਾਵਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਜਿਥੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪੰਜਾਬ ਵਿਚ ਇੱਕ ਸੰਸਦੀ ਸੀਟ ਅਤੇ ਮੇਘਾਲਿਆ, ਓਡੀਸ਼ਾ ਅਤੇ ਯੂਪੀ ਵਿੱਚ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਹਲਕਿਆਂ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।”