The Khalas Tv Blog Punjab ਜਲੰਧਰ ਪੱਛਮੀ ਸੀਟ ਲਈ ਵੋਟਿੰਗ ਅੱਜ, ਸੁਰੱਖਿਆ ਦੇ ਪੁਖਤਾ ਪ੍ਰਬੰਧ
Punjab

ਜਲੰਧਰ ਪੱਛਮੀ ਸੀਟ ਲਈ ਵੋਟਿੰਗ ਅੱਜ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ।

ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ –  ਗਿਆਨੀ ਰਘਬੀਰ ਸਿੰਘ ਨੇ ਘੜੂੰਆਂ ਵਿਖੇ ਹੋਈ ਸ਼ੂਟਿੰਗ ਨੂੰ ਦੱਸਿਆ ਗਲਤ, ਦਿੱਤਾ ਸਖਤ ਬਿਆਨ

 

Exit mobile version