The Khalas Tv Blog Punjab ਪੰਜਾਬ ‘ਚ ਨਗਰ ਕੌਂਸਲ ਚੋਣਾਂ ਲਈ ਅੱਜ ਪੈ ਰਹੀਆਂ ਹਨ ਵੋਟਾਂ, 2302 ਉਮੀਦਵਾਰ ਚੋਣ ਮੈਦਾਨ ‘ਚ
Punjab

ਪੰਜਾਬ ‘ਚ ਨਗਰ ਕੌਂਸਲ ਚੋਣਾਂ ਲਈ ਅੱਜ ਪੈ ਰਹੀਆਂ ਹਨ ਵੋਟਾਂ, 2302 ਉਮੀਦਵਾਰ ਚੋਣ ਮੈਦਾਨ ‘ਚ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅੱਜ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਪ੍ਰਕਿਰਿਆ ਚੱਲੇਗੀ। ਸੂਬੇ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਹੋ ਰਹੀ ਹੈ। ਕੁੱਲ 2302 ਉਮੀਦਵਾਰਾਂ ਲਈ 4102 ਪੋਲਿੰਗ ਬੂਥਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਦੀ ਗਿਣਤੀ 17 ਫਰਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ।

ਚੋਣਾਂ ਲਈ ਕੁੱਲ 15,305 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਸੀ। ਕਾਗਜ਼ਾਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ ਕੁੱਲ 9222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫਸਰ ਅਤੇ 145 ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ।

30 ਆਈ.ਏ.ਐਸ/ਪੀ.ਸੀ.ਐਸ ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਅਤੇ 6 ਆਈ.ਪੀ.ਐਸ ਅਧਿਕਾਰੀਆਂ ਨੂੰ ਪੁਲਿਸ ਅਬਜ਼ਰਵਰ ਲਗਾਇਆ ਗਿਆ ਹੈ। ਸੂਬੇ ਭਰ ਵਿੱਚ ਚੋਣ ਅਮਲੇ ਨੂੰ ਮਾਸਕ, ਸੈਨੀਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਤੇ ਦਸਤਾਨੇ ਵਗੈਰਾ ਮੁਹੱਈਆ ਕਰਵਾਏ ਗਏ ਹਨ।

ਪੰਜਾਬ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬੀਜੇਪੀ ਅਤੇ ਆਮ ਆਦਮੀ ਪਾਰਟੀ ਮੁੱਖ ਤੌਰ ‘ਤੇ ਇਹ ਚੋਣ ਲੜ ਰਹੀਆਂ ਹਨ। ਹਰ ਪਾਰਟੀ ਚੰਗੇ ਪ੍ਰਦਰਸ਼ਨ ਲਈ ਵਾਹ ਲਗਾ ਰਹੀ ਹੈ ਅਤੇ ਵੱਖ-ਵੱਖ ਮੁੱਦਿਆਂ ‘ਤੇ ਚੋਣ ਲੜ ਰਹੀ ਹੈ।

Exit mobile version