ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਸਵੇਰੇ 11 ਵਜੇ ਤੱਕ 27 ਫੀਸਦੀ ਵੋਟਿੰਗ ਹੋ ਚੁੱਕੀ ਹੈ।
ਲੁਧਿਆਣਾ ‘ਚ ਲੋਕਾਂ ਨੇ ਬੂਥ ‘ਤੇ ਵੋਟਾਂ ਕੱਟਣ ਦਾ ਦੋਸ਼ ਲਗਾ ਕੇ ਹੰਗਾਮਾ ਕੀਤਾ। ਇਸ ਦੇ ਨਾਲ ਹੀ ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਜਲੰਧਰ ਨਗਰ ਨਿਗਮ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਜਾਰੀ ਹੈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੋਕ ਵੀ ਵੋਟਾਂ ਪਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਵੋਟਿੰਗ ਅੱਜ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸਵੇਰੇ 11 ਵਜੇ ਤੱਕ 18.13% ਵੋਟਿੰਗ ਹੋਈ।
ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 841 ਬੂਥ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਅੰਮ੍ਰਿਤਸਰ ‘ਚ ਸਵੇਰੇ 11 ਵਜੇ ਤੱਕ 17 ਫੀਸਦੀ ਵੋਟਿੰਗ ਹੋਈ