Punjab

ਤਰਨਤਾਰਨ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰ, ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਪਰਿਵਾਰ ਸਮੇਤ ਪਾਈ ਵੋਟ

ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਅੱਜ 11 ਨਵੰਬਰ ਨੂੰ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਲੋਕ ਵੋਟ ਪਾਉਣ ਲਈ ਉਤਸ਼ਾਹਿਤ ਹਨ। 70 ਸਾਲਾ ਅਮਰਜੀਤ ਸਭ ਤੋਂ ਪਹਿਲਾਂ ਪੋਲਿੰਗ ਬੂਥ ‘ਤੇ ਪਹੁੰਚੇ ਅਤੇ ਆਪਣੀ ਵੋਟ ਪਾਈ।

ਇਸ ਦੌਰਾਨ, ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਵੀ ਆਪਣੇ ਪਰਿਵਾਰ ਨਾਲ ਆਪਣੀ ਵੋਟ ਪਾਈ। ਇਸ ਉਪ ਚੋਣ ਵਿੱਚ ਕੁੱਲ 15 ਉਮੀਦਵਾਰ ਲੜ ਰਹੇ ਹਨ। ਇਹ ਸੀਟ 2022 ਦੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਵਿਧਾਨ ਸਭਾ ਵਿੱਚ ਪਹਿਲੀ ਵਾਰ ਉਮੀਦਵਾਰ ਖੜ੍ਹਾ ਕੀਤਾ ਹੈ।

ਵੋਟ ਪਾਉਣ ਲਈ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪਹਿਲੀ ਵਾਰ ਕਿਸੇ ਉਪ ਚੋਣ ਵਿੱਚ ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਹਲਕੇ ਵਿੱਚ ਕੁੱਲ 1.92 ਲੱਖ ਵੋਟਰ ਹਨ। ਵੋਟਾਂ ਤੋਂ ਤਿੰਨ ਦਿਨ ਪਹਿਲਾਂ, ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਸਾਬਕਾ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਹਟਾ ਦਿੱਤਾ ਸੀ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ।

ਕੁੱਲ 114 ਬੂਥ ਹਨ, ਜਿਨ੍ਹਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਸ ਹਲਕੇ ‘ਚ ਕੁੱਲ 1.92 ਲੱਖ ਵੋਟਰ ਹਨ। ਇੱਥੇ ਮਹਿਲਾ ਵੋਟਰਾਂ ਦੀ ਗਿਣਤੀ 91,897, ਪੁਰਸ਼ਾਂ ਦੀ ਗਿਣਤੀ 1 ਲੱਖ 933 ਹੈ ਅਤੇ 8 ਤੀਜੇ ਲਿੰਗ ਦੇ ਵੋਟਰ ਵੀ ਸ਼ਾਮਲ ਹਨ।