ਬਿਉਰੋ ਰਿਪੋਰਟ: ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਟੀਮ ਨੇ ਪੰਜਾਬ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੀ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਮੁਕੁਲ ਮਿਸ਼ਰਾ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਟੀਮ ਨੇ ਮੁਕੁਲ ਨੂੰ ਟਰਾਂਸਪੋਰਟ ਨਗਰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਪੁਲਿਸ ਅਜੇ ਵੀ ਧਮੇਂਦਰ ਨਾਂ ਦੇ ਵਿਅਕਤੀ ਦੀ ਭਾਲ ਕਰ ਰਹੀ ਹੈ। ਮੁਕੁਲ ਲੰਬੇ ਸਮੇਂ ਤੋਂ ਲੋੜੀਂਦਾ ਸੀ। ਮੁਲਜ਼ਮ ਉੱਤਰ ਪ੍ਰਦੇਸ਼ ਵਿੱਚ ਵੀ ਲੋੜੀਂਦਾ ਸੀ। ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਪੁਲਿਸ ਟੀਮਾਂ ਦੀ ਸਾਂਝੀ ਛਾਪੇਮਾਰੀ ਤੋਂ ਬਾਅਦ ਹੀ ਪੁਲਿਸ ਮੁਕੁਲ ਤੱਕ ਪਹੁੰਚ ਸਕੀ ਹੈ।
Major breakthrough in Vikas Bagga Murder Case! Counter Intelligence, Ludhiana & Ludhiana Commissionerate Police jointly arrest Mukul Mishra, a wanted fugitive in the murder of Vikas Bagga being investigated by the National Investigation Agency (#NIA).
Excellent teamwork &… pic.twitter.com/uMh87JxXwA
— DGP Punjab Police (@DGPPunjabPolice) August 12, 2024
13 ਅਪ੍ਰੈਲ ਨੂੰ ਕੀਤਾ ਗਿਆ ਸੀ ਮੁਕੁਲ ਬੱਗਾ ਦਾ ਕਤਲ
ਜਾਣਕਾਰੀ ਅਨੁਸਾਰ 13 ਅਪ੍ਰੈਲ ਨੂੰ ਵਿਕਾਸ ਬੱਗਾ ਰੇਲਵੇ ਰੋਡ ’ਤੇ ਸਥਿਤ ਆਪਣੀ ਮਿਠਾਈ ਦੀ ਦੁਕਾਨ ’ਤੇ ਬੈਠਾ ਸੀ ਕਿ ਸ਼ਾਮ 5 ਵਜੇ ਦੇ ਕਰੀਬ ਦੋ ਨੌਜਵਾਨ ਆਏ ਅਤੇ ਉਨ੍ਹਾਂ ਦੇ ਸਿਰ ’ਚ ਗੋਲੀ ਮਾਰ ਦਿੱਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਸੀਸੀਟੀਵੀ ਕਲਿੱਪ ਵਿੱਚ ਦਿਖਾਇਆ ਗਿਆ ਕਿ ਦੋ ਨੌਜਵਾਨ ਬਿਨਾਂ ਨੰਬਰ ਪਲੇਟ ਦੇ ਸਕੂਟਰ ’ਤੇ ਆਏ। ਇੱਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਆਪਣਾ ਚਿਹਰਾ ਢੱਕਿਆ ਹੋਇਆ ਸੀ। ਹੈਲਮੇਟ ਪਹਿਨੇ ਨੌਜਵਾਨ ਦੁਕਾਨ ਦੇ ਅੰਦਰ ਚਲਾ ਗਿਆ ਅਤੇ ਇੱਕ ਮਿੰਟ ਬਾਅਦ ਵਾਪਸ ਆ ਗਿਆ। ਇਸ ਤੋਂ ਬਾਅਦ ਉਹ ਆਪਣੇ ਦੂਜੇ ਸਾਥੀ ਨਾਲ ਸਕੂਟਰ ’ਤੇ ਭੱਜ ਗਿਆ।
ਇਹ ਵੀ ਪੜ੍ਹੋ –