ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਮ੍ਰਿਤਸਰ ਤੋਂ ਵੱਡਾ ਹੁੰਗਾਰਾ ਮਿਲਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੀਆਂ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਐਲਾਨ ਕੀਤਾ ਹੈ ਕਿ ਉਹ ਨਸ਼ਾ ਤਸਕਰਾਂ, ਲੁਟੇਰਿਆਂ ਅਤੇ ਅਪਰਾਧੀਆਂ ਦੇ ਸਮਰਥਨ ਵਿੱਚ ਥਾਣੇ ਨਹੀਂ ਜਾਣਗੀਆਂ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਫੈਸਲੇ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਅਸੀਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਾ ਚਾਹੁੰਦੇ ਹਾਂ ਤਾਂ ਸਭ ਤੋਂ ਪਹਿਲਾਂ ਸਾਨੂੰ ਆਪਣੇ ਪਿੰਡਾਂ ਵਿੱਚੋਂ ਇਸਨੂੰ ਸਾਫ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਦੀ ਸਿਫ਼ਾਰਸ਼ ਕਰਨ ਦੀ ਬਜਾਏ ਉਨ੍ਹਾਂ ਨਾਲ ਲੜਨ ਲਈ ਉਤਸ਼ਾਹਿਤ ਕਰਨ।
ਇਹ ਵੀ ਪੜ੍ਹੋ – ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ, 26 ਮਾਰਚ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ