ਚੰਡੀਗੜ੍ਹ : ਇੱਕ ਪਾਸੇ ਜਿੱਥੇ ਸਰਕਾਰ ਵਾਰਿਸ ਪੰਜਾਬ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ(Amritpal Singh Arrest Operation) ਨੂੰ ਫਰਾਰ ਦੱਸ ਰਹੀ ਹੈ, ਉੱਥੇ ਹੀ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ ਡਰਾਈਵਰ ਅਤੇ ਉਸਦੇ ਚਾਚੇ ਨੇ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਡਰਾਈਵਰ ਹਰਪ੍ਰੀਤ ਅਤੇ ਚਾਚਾ ਹਰਜੀਤ ਸਿੰਘ ਨੇ ਮਹਿਤਪੁਰ ਵਿੱਚ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਹਰਜੀਤ ਸਿੰਘ ਅੰਮ੍ਰਿਤਪਾਲ ਦੇ ਸਲਾਹਕਾਰ ਸਨ।
ਸ਼ਨੀਵਾਰ ਨੂੰ ਅੰਮ੍ਰਿਤਪਾਲ ਦੇ ਟਰੈਵਲ ਕੋਡ ‘ਤੇ ਮਰਸਡੀਜ਼ ਕਾਰ ਚਲਾ ਰਿਹਾ ਹਰਜੀਤ ਵੀ ਫਰਾਰ ਸੀ। ਹਰਜੀਤ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਉਹ ਅਤੇ ਅੰਮ੍ਰਿਤਪਾਲ ਵੱਖ ਹੋ ਗਏ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਸੁਰੱਖਿਆ ਕਰਮਚਾਰੀਆਂ ਨੇ ਰਾਜ ਦੇ ਕਈ ਹਿੱਸਿਆਂ ਵਿੱਚ ਫਲੈਗ ਮਾਰਚ ਕੱਢਿਆ ਅਤੇ ਪ੍ਰਸ਼ਾਸਨ ਨੇ ਸੋਮਵਾਰ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾ ‘ਤੇ ਪਾਬੰਦੀ ਵਧਾ ਦਿੱਤੀ।
'Waris Punjab De' chief Amritpal Singh's uncle and driver surrendered before the Punjab police last night
Visuals from Nakodar police station in Jalandhar district. pic.twitter.com/ldNyiGs04C
— ANI (@ANI) March 20, 2023
ਪੁਲਿਸ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਤਿੰਨ ਹੋਰਾਂ ਨੂੰ ਐਤਵਾਰ ਨੂੰ ਪੰਜਾਬ ਤੋਂ ਵਿਸ਼ੇਸ਼ ਉਡਾਣ ਰਾਹੀਂ ਆਸਾਮ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਬੂ ਹੇਠ ਹੈ ਅਤੇ ਅਫਵਾਹ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਜਾਅਲੀ ਖ਼ਬਰਾਂ ‘ਤੇ ਨਜ਼ਰ ਰੱਖ ਰਹੇ ਹਨ।
ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ ਜਦੋਂਕਿ ਦੋ ਐਫਆਈਆਰ ਜਲੰਧਰ ਵਿੱਚ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਡਬਲਯੂਪੀਡੀ ਨਾਲ ਜੁੜੇ 78 ਲੋਕਾਂ ਨੂੰ ਇੱਕ ਦਿਨ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮ੍ਰਿਤਪਾਲ ਦੀ ਭਾਲ਼ ਕਰਨ ਲਈ ਪੰਜਾਬ ਵਿੱਚ ਕਈ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਬੇ ਦੀਆਂ ਮੁੱਖ ਸੜ੍ਹਕਾਂ ਉੱਤੇ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪੁਲਿਸ ਨੇ ਵਾਰਿਸ ਪੰਜਾਬ ਦੇ ਖਿਲਾਫ਼ 4 ਕੇਸ ਦਰਜ ਕੀਤੇ ਹਨ । ਜਿਸ ਵਿੱਚ ਇੱਕ ਕੇਸ ਸਮਾਜ ਵਿੱਚ ਨਫਰਤ ਦੀ ਭਾਵਨਾ ਪੈਦਾ ਕਰਨ ਦਾ ਹੈ,ਦੂਜਾ ਕੇਸ ਕਤਲ ਦੀ ਕੋਸ਼ਿਸ਼, ਤੀਜਾ ਕੇਸ ਪੁਲਿਸ ਮੁਲਾਜ਼ਮਾ ‘ਤੇ ਹਮਲੇ ਦਾ ,ਚੌਥਾ ਕੇਸ ਪੁਲਿਸ ਦੇ ਕੰਮ ਵਿੱਚ ਰੁਕਾਵਤ ਪਾਉਣ ਅਤੇ ਡਿਊਟੀ ਨਾ ਕਰਨ ਦੇਣ ਦਾ ਹੈ। ਇਹ ਸਾਰੇ ਕੇਸ 24 ਫਰਵਰੀ ਨੂੰ ਅਜਨਾਲਾ ਹਿੰਸਾ ਨੂੰ ਲੈਕੇ FIR ਨੰਬਰ 39 ਅਧੀਨ ਦਰਜ ਕੀਤੇ ਗਏ ਹਨ ।