ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਆਪਣੀ ਫੇਸਬੁੱਕ ਪੋਸਟ ਰਾਹੀਂ ਦੱਸਿਆ ਕਿ 29 ਜੁਲਾਈ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਵੱਲ ਸ਼ਾਂਤਮਈ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਦੀ ਸ਼ੁਰੂਆਤ ਸਵੇਰੇ 10 ਵਜੇ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਤੋਂ ਹੋਵੇਗੀ।
ਇਆਲੀ ਨੇ ਸਮੂਹ ਪੰਜਾਬ ਵਾਸੀਆਂ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਪਹੁੰਚ ਕੇ ਇਸ ਸ਼ਾਂਤਮਈ ਧਰਨੇ ਵਿਚ ਸ਼ਾਮਲ ਹੋਣ ਅਤੇ ਇਸ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਸ ਧਰਨੇ ਰਾਹੀਂ ਸਰਕਾਰ ਉੱਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਦਬਾਅ ਬਣਾਇਆ ਜਾਵੇਗਾ। ਇਹ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਰਹਿਣਾ ਚਾਹੀਦਾ ਹੈ, ਇਸ ਲਈ ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ।

