ਚੰਡੀਗੜ੍ਹ : ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ ਦੋ ਤੋਂ ਤਿੰਨ ਘੰਟਿਆਂ ਬਾਅਦ ਪੰਜਾਬ ਦੇ ਕੁਝੱ ਜ਼ਿਲਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਜਿਸ ਮੁਤਾਬਿਕ ਅੰਮ੍ਰਿਤਸਰ, ਤਰਨਤਾਰਨ , ਬਠਿੰਡਾ, ਬਰਨਾਲਾ, ਸੰਗਰੂਰ, ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਮਾਨਸਾ ਅਤੇ ਪਟਿਆਲਾ ਵਿੱਚ ਗਰਜ ਚਮਕ ਨਾਲ ਹਲਕਾ ਮੀਂਹ ਅਤੇ 30 ਤੋਂ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਪੰਜਾਬ ਲਈ ਮੁੜ ਤੋਂ ਮੀਂਹ, ਗੜੇਮਾਰੀ ਅਤੇ ਝੱਖੜ ਦੀ ਚੇਤਾਵਨੀ, ਕਿਸਾਨਾਂ ਨੁੰ ਖ਼ਾਸ ਸਲਾਹ
ਤਿੰਨ ਅਪ੍ਰੈਲ ਨੂੰ ਮੁੜ ਤੋਂ ਪੰਜਾਬ ਮੀਂਹ ਅਤੇ ਗੜੇਮਾਰੀ ਦੀ ਚੇਤਵਾਨੀ ਦਿੱਤੀ ਗਈ ਹੈ। ਚ੍ਰੰਡੀਗੜ੍ਹ ਮੌਸਮ ਕੇਂਦਰ ਮੁਤਾਬਿਕ ਮਹੀਨੇ ਦੇ ਪਹਿਲੇ ਦਿਨ ਯਾਨੀ ਇੱਕ ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਗਰਜ ਚਮਕ ਨਾਲ ਮੀਂਹ ਦੱਸਿਆ ਹੈ। ਇਸਦੇ ਨਾਲ ਹੀ 30-40 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਜਦਕਿ ਬਾਕੀ ਜ਼ਿਲਿਆਂ ਵਿੱਚ ਮੌਸਮ ਸਾਫ ਰਹੇਗਾ।
ਦੋ ਅਪ੍ਰੈਲ ਨੂੰ ਸਾਰੇ ਪੰਜਾਬ ਵਿੱਚ ਮੌਸਮ ਸਾਫ ਰਹੇਗਾ ਪਰ ਤਿੰਨ ਅਪ੍ਰੈਲ ਨੂੰ ਸਾਰੇ ਪੰਜਾਬ ਮੀਂਹ ਦੱਸਿਆ ਗਿਆ ਹੈ। ਇਸਦੇ ਨਾਲ ਕਈ ਜ਼ਿਲਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਗਰਜ ਚਮਕ ਨਾਲ 30 ਤੋਂ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਚਾਰ ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ , ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਗਰਜ ਚਮਕ ਨਾਲ ਮੀਂਹ ਅਤੇ 30 ਤੋਂ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਦਕਿ ਬਾਕੀ ਜ਼ਿਲਿਆਂ ਵਿੱਚ ਮੌਸਮ ਸਾਫ ਰਹੇਗਾ। ਇਸਦੇ ਨਾਲ ਹੀ ਪੰਜ ਅਪ੍ਰੈਲ ਤੋਂ ਮੌਸਮ ਸਾਫ ਹੋ ਜਾਵੇਗਾ।
ਕਿਸਾਨਾਂ ਨੂੰ ਸਲਾਹ
ਮੌਸਮ ਕੇਂਦਰ ਨੇ ਚਾਰ ਅਪ੍ਰੈਲ ਤੱਕ ਕਿਸਾਨਾਂ ਨੂੰ ਖੇਤਾਂ ਦਾ ਕੰਮ ਮਲਤਬੀ ਕਰਨ ਨੂੰ ਕਿਹਾ ਹੈ। ਪੰਜ ਅਪ੍ਰੈਲ ਤੋਂ ਮੁੜ ਤੋਂ ਖੇਤੀਬਾੜੀ ਦਾ ਕੰਮ ਸ਼ੁਰ ਕਰ ਸਕਦੇ ਹਨ।