ਚੰਡੀਗੜ੍ਹ : ਪਿਛਲੇ ਦਿਨਾਂ ਤੋਂ ਮੌਸਮ ਸਾਫ਼ ਹੋਣ ਤੋਂ ਬਾਅਦ ਹੁਣ ਮੁੜ ਪੰਜਾਬ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਹੋਈ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ ਦਿਨ 25 ਅਤੇ 26 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ ਜਦਕਿ ਉਸ ਤੋਂ ਅਗਲੇ ਦੋ ਦਿਨ ਯਾਨੀ 27 ਅਤੇ 28 ਅਪ੍ਰੈਲ ਨੂੰ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
27 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ਵਿੱਚ ਯੇਲੋ ਅਲਰਟ ਜਾਰੀ ਹੋਇਆ ਹੈ। ਮਾਝਾ ਦੇ ਪਠਾਨਕੋਟ ਅਤੇ ਗੁਰਦਾਸਪੁਰ ਗਰਜ ਚਮਕ ਨਾਲ ਮੀਂਹ ਦੱਸਿਆ ਗਿਆ ਹੈ। ਜਦਕਿ ਕੁੱਝ ਜ਼ਿਲਿਆਂ ਵਿੱਚ ਗਰਜ ਚਮਕ ਨਾਲ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਵਿੱਚ ਪੱਛਮੀ ਮਾਲਵਾ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ , ਮੁਕਤਸਰ, ਬਠਿੰਡਾ , ਪੂਰਬੀ ਮਾਲਵਾ ਦੇ ਬਰਨਾਲਾ ਮਾਨਸਾ, ਸੰਗਰੂਰ ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।
28 ਅਪ੍ਰੈਲ ਨੂੰ ਵੀ ਮਾਝਾ ਦੇ ਪਠਾਨਕੋਟ ਅਤੇ ਗੁਰਦਾਸਪੁਰ ਗਰਜ ਚਮਕ ਨਾਲ ਹਲਕਾ ਮੀਂਹ ਦੱਸਿਆ ਗਿਆ ਹੈ। ਇਸ ਦੇ ਨਾਲ ਹੀ ਇਸ ਦਿਨ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਨੂੰ ਮੌਸਮ ਸਾਫ਼ ਰਹੇਗਾ। ਜਦਕਿ ਬਾਕੀ ਜ਼ਿਲਿਆਂ ਵਿੱਚ ਗਰਜ ਚਮਕ ਨਾਲ ਹਲਕਾ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।


 
																		 
																		 
																		 
																		 
																		