The Khalas Tv Blog Punjab ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ
Punjab

ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

Warning of rain and strong winds in these districts of Punjab in the next two hours

ਚੰਡੀਗੜ੍ਹ : ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਜਲੰਧਰ ਸਣੇ ਕਈ ਸ਼ਹਿਰਾਂ ‘ਚ ਤੜਕੇ ਹੀ ਤੇਜ਼ ਹਵਾਵਾਂ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਬੱਦਲ ਇੰਨੇ ਸੰਘਣੇ ਸਨ ਕਿ ਸ਼ਹਿਰ ਵਿੱਚ ਪੂਰੀ ਤਰ੍ਹਾਂ ਹਨੇਰਾ ਛਾ ਗਿਆ। ਮੀਂਹ ਇੰਨਾ ਜ਼ਿਆਦਾ ਹੈ ਕਿ ਦੋਪਹੀਆ ਵਾਹਨਾਂ ਤਾਂ ਛੱਡੋ ਕਾਰਾਂ ਤੇ ਹੋਰ ਵਾਹਨਾਂ ਨੂੰ ਵੀ ਸੜਕ ਕੰਢੇ ਖੜ੍ਹਾ ਕਰਨਾ ਪਿਆ। ਅਜਿਹਾ ਹੀ ਹਾਲ ਲੁਧਿਆਣਾ ਦਾ ਹੈ। ਲੁਧਿਆਣਾ ‘ਚ ਵੀ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ।

ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ 28 ਅਗਸਤ ਨੂੰ ਸੂਬੇ ਦੀ ਕਈ ਜਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਚੰਡੀਗੜ੍ਹ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਥੰਡਰ ਸ਼ਾਵਰ ਦੇ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਮੀਂਹ ਨਾਲ ਜਿੱਥੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ ‘ਚ ਕਮੀ ਦੇ ਨਾਲ-ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ।

ਭਾਰਤੀ ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਹਿਮਾਲਿਆ ਦੀਆਂ ਤਹਿਆਂ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਪੱਛਮੀ ਤੱਟਾਂ ਅਤੇ ਟਾਪੂਆਂ ਉਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਸਾਰੇ ਰਾਜਾਂ ਵਿੱਚ ਅਗਲੇ 6 ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

Exit mobile version