ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਰੂਪਨਗਰ, ਨਵਾਂ ਸ਼ਹਿਰ , ਲੁਧਿਆਣਾ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਆਉਣ ਵਾਲੇ 1 ਤੋਂ 2 ਘੰਟਿਆਂ ਦੌਰਾਨ ਇੰਨਾਂ ਸ਼ਹਿਰਾਂ ਵਿੱਚ ਤੇਜ਼ ਹਨੇਰੀ ,ਮੀਂਹ ਅਤੇ ਝੱਖੜ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦ ਸੰਭਵਾਨਾ ਹੈ। ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਰੂਪਨਗਰ ਅਤੇ ਨਵਾਂ ਸ਼ਹਿਰ ਵਿਖੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
