ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਇਸੇ ਦੌਰਾਨ ਕਿਸਾਨ ਆਗੂਆਂ ਵੱਲੋਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਗਿਆ ਹੈ। ਇੱਕ ਪ੍ਰੈਸ ਕਾਨਫੰਰਸ ਕਰਦਿਆਂ ਕਈ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੱਲ੍ਹ ਨੂੰ ਪੂਰੇ ਦੇਸ਼ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੇ ਪੂਤਲੇ ਫੂਕੇ ਜਾਣਗੇ।
ਇਸਦੇ ਨਾਲ ਉਨ੍ਹਾਂ ਨੇ 16 ਦਸੰਬਰ ਨੂੰ ਪੰਜਾਬ ਨੂੰ ਛੱਡ ਪੂਰੇ ਦੇਸ਼ ’ਚ ਟਰੈਕਟਰ ਮਾਰਚ ਕਰਨ ਦਾ ਵੀ ਐਲਾਨ ਕੀਤਾ ਹੈ। ਇਸਦੇ ਨਾਲ ਉਨ੍ਹਾਂ ਨੇ 18 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਰੇਲ ਰੋਕਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਰਿਆਣਾ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਅਤੇ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਜ਼ਿਲ੍ਹਾਂ ਅਤੇ ਤਹਿਸੀਲ ਪੱਧਰ ’ਤੇ ਕਿਸਾਨ ਟਰੈਕਟਰ ਮਾਰਚ ਕੱਢਣਗੇ। ਉਨ੍ਹਾਂ ਨੇ ਕਿਹਾ ਕਿ ਟਰੈਕਟਰ ਮਾਰਚ ਦੇ ਮਾਧਿਅਮ ਰਾਂਹੀ ਇੱਕ ਚਿੱਠੀ ਰਾਸ਼ਟਰਪਤੀ ਦੇ ਨਾਮ ਭੇਜੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ PM ਮੋਦੀ ਨੂੰ ਡੱਲੇਵਾਲ ਵੱਲੋਂ ਇੱਕ ਖੁੱਲੀ ਚਿੱਠੀ ਭੇਜੀ ਜਾਵੇਗੀ।
ਕਿਸਾਨ ਆਗੂਆਂ ਨੇ ਖਦਸ਼ਾ ਜਤਾਇਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਕਦੇ ਵੀ ਮੋਰਚੇ ’ਤੇ ਹਮਲਾ ਕਰ ਸਕਦੀ ਹੈ।ਇਸ ਲਈ ਖਨੌਰੀ ਬਾਰਡਰ ’ਤੇ ਕਿਸਾਨਾਂ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਡੱਲੇਵਾਲ ਨੂੰ ਜਬਰਨ ਚੁੱਕਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਕਿਸਾਨ ਆਗੂ ਡੱਲੇਵਾਲ ਨੂੰ ਜਬਰੀ ਚੁੱਕਣ ਦੀ ਕੋਸ਼ਿਸ਼ ਕਰੇਗਾ ਤਾਂ ਉਹ ਆਪਣੀ ਹਾਲਤ ਦਾ ਖੁਦ ਜ਼ਿੰਮੇਵਾਰ ਹੋਵੇਗਾ।