ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਉਸ ਚੁਣੌਤੀ ਨੂੰ ਕਬੂਲਿਆ ਹੈ ਜਿਸ ਵਿੱਚ ਉਨ੍ਹਾਂ ਨੇ ਅਕਾਲੀ ਦਲ ਅਤੇ ਕਾਂਗਰਸ ਦੇ ਲੀਡ਼ਰਾਂ ਨੂੰ ਡੋਪ ਟੈਸਟ ਕਰਾਉਣ ਲਈ ਕਿਹਾ ਸੀ। ਜਿਸ ਤੋਂ ਬਾਅਦ ਰਾਜਾ ਵੜਿੰਗ ਵੱਲੋਂ ਵਿੱਤ ਮੰਤਰੀ ਦੀ ਇਸ ਚੁਣੌਤੀ ਨੂੰ ਸਵਾਕਾਰ ਕਰ ਲਿਆ ਗਿਆ ਹੈ।
ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਵੜਿੰਗ ਨੇ ਕਿਹਾ ਕਿ ਮੈਂ ਡੋਰ ਟਾਸਟ ਕਰਾਉਣ ਲਈ ਤਿਆਰ ਹਾਂ, ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੇਰੇ ਨਾਲ ਆਪਣਾ ਡੋਪ ਟੈਸਟ ਕਰਵਾਉਣ।
ਦੱਸ ਦਈਏ ਕਿ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਕਾਂਗਰਸ ਨਸ਼ਿਆਂ ਨੂੰ ਪ੍ਰਮੋਟ ਕਰ ਰਹੀ ਹੈ। ਉਨ੍ਹਾਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਪੰਜਾਬ ਵਿੱਮਚ ਨਸ਼ਿਆਂ ਦੇ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ, ਦਾਅਵਾ ਕਰਦਿਆਂ ਕਿ ਉਨ੍ਹਾਂ ਦੀਆਂ ਸਰਕਾਰਾਂ ਨੇ ਨਸ਼ਿਆਂ ਨੂੰ ਵਧਾਵਾ ਦਿੱਤਾ। ਚੀਮਾ ਨੇ ਮੰਗ ਕੀਤੀ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦਾ ਡੋਪ ਟੈਸਟ ਕਰਵਾਇਆ ਜਾਵੇ।