Punjab

ਵਾਰਿਸ ਪੰਜਾਬ ਦੇ ਮੁਖੀ ਦੀ ਮਾਂ ਵੱਲੋਂ ਵਹੀਰ ਸ਼ੁਰੂ ਕਰਨ ਦਾ ਐਲਾਨ !

ਬਿਉਰੋ ਰਿਪੋਰਟ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈਕੇ ਮਾਂ ਬਲਵਿੰਦਰ ਕੌਰ ਨੇ ਮੰਗਲਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚੀ । ਉਨ੍ਹਾਂ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਅਰਦਾਸ ਸਮਾਗਮ 19 ਨਵੰਬਰ ਸਵੇਰ ਸਾਢੇ 10 ਵਜੇ ਤਖਤ ਕੇਸਗੜ੍ਹ ਸਾਹਿਬ ਵਿੱਚ ਕਰਵਾਉਣ ਬਾਰੇ ਜਾਣਕਾਰੀ ਦਿੱਤੀ ।

ਮਾਂ ਬਲਵਿੰਦਰ ਕੌਰ ਨੇ ਕਿਹਾ ਇਸ ਪ੍ਰੋਗਰਾਮ ਵਿੱਚ 18 ਨਵੰਬਰ ਸ਼ਨਿੱਚਰਵਾਰ ਦੁਪਹਿਰ ਸਾਢੇ 12 ਵਜੇ ਗੁਰਦੁਆਰਾ ਪਿੰਡ ਜੱਲੂਪੁਰ ਖੇੜਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਦੇ ਲਈ ਖਾਲਸਾ ਵਹੀਰ ਰਵਾਨਾ ਹੋਵੇਗੀ । ਅੰਮ੍ਰਿਤਪਾਲ ਸਿੰਘ ਨੇ ਪਿੰਡ ਰੋਡੇ ਵਿੱਚ ਸੰਤ ਭਿੰਡਰਾਵਾਲਾ ਦੇ ਜਨਮ ਅਸਥਾਨ ‘ਤੇ ਬੋਲ ਦੇ ਹੋਏ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਗੈਰ ਹਾਜ਼ਰੀ ਵਿੱਚ ਅੰਮ੍ਰਿਤ ਸੰਚਾਰ ਜਾਰੀ ਰੱਖਿਆ ਜਾਵੇ। ਇਹ ਸਰਕਾਰਾਂ ਦੀ ਹਾਰ ਹੋਵੇਗੀ ਅਤੇ ਖਾਲਸਾ ਪੰਥ ਦੀ ਜਿੱਤ ਹੋਵੇਗੀ ।

ਵਾਰਿਸ ਪੰਜਾਬ ਦੇ ਮੁਖੀ ਦੀ ਮਾਂ ਬਲਵਿੰਦਰ ਕੌਰ ਨੇ ਸਾਰਿਆਂ ਨੂੰ 16 ਨਵਬੰਰ ਦੀ ਸਵੇਰ 11 ਵਜੇ ਜੱਲੂਪੁਰ ਖੇੜਾ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ । ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਵਿੱਚ ਆਉਣ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਛਡਾਉ ਮੁਹਿੰਮ ਵਿੱਚ ਸ਼ਾਮਲ ਹੋਣ । ਮਾਂ ਬਲਵਿੰਦਰ ਕੌਰ ਨੇ ਇਲਜ਼ਾਮ ਲਗਾਇਆ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇੱਕ ਜਾਲ ਬੁਨਿਆ ਗਿਆ ਹੈ । ਉਸ ਦੇ ਕੰਮ ਨੂੰ ਗਲਤ ਰੰਗ ਨਾਲ ਪੇਸ਼ ਕੀਤਾ ਗਿਆ ਹੈ । ਇਸੇ ਬਹਾਨੇ ਨਾਲ ਹੀ NSA ਲਗਾਇਆ ਗਿਆ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ।