ਬਿਊਰੋ ਰਿਪੋਰਟ – ਅੱਜ ਜਿੱਥੇ ਪੂਰੇ ਦੇਸ਼ ਵਿੱਚ ਅਧਿਆਪਕ ਦਿਵਸ (Teacher Day) ਮਨਾਇਆ ਜਾ ਰਿਹਾ ਹੈ ਉੱਥੇ ਹੀ ਅਧਿਆਪਕ ਉੱਤੇ ਜਲ ਤੋਪਾਂ ਚਲਾਈਆਂ ਗਈਆਂ ਹਨ। ਸੰਗਰੂਰ (Sangrur) ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਦੋਂ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅਧਿਆਪਕਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਸ਼ੁਰੂ ਕਰ ਦਿੱਤੀ।
ਇਸ ਤੋਂ ਬਾਅਦ ਅਧਿਆਪਕਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਵੀ ਹੋਈ ਹੈ। ਜਦੋਂ ਅਧਿਆਪਕ ਅੱਗੇ ਵਧੇ ਤਾਂ ਉਨ੍ਹਾਂ ਨੂੰ ਘਿੰਡਾਉਣ ਲਈ ਪੁਲਿਸ ਵੱਲੋਂ ਜਲ ਤੋਪਾਂ ਦਾ ਜਲ ਤੋਪਾਂ ਚਲਾ ਦਿੱਤੀਆਂ। ਅਧਿਆਪਕਾਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਕਾਲੀਆਂ ਝੰਡੀਆਂ ਹੱਥਾਂ ਵਿਚ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਿਆ ਜਾ ਰਿਹਾ ਤਾਂ ਪੁਲਿਸ ਵੱਲੋਂ ਰੋਕੇ ਜਾਣ ਕਰਕੇ ਅਧਿਆਪਕਾਂ ਅਤੇ ਪੁਲਿਸ ਦੀ ਝੜਪ ਹੋ ਗਈ।
ਦੱਸ ਦੇਈਏ ਕਿ ਪੁਲਿਸ ਵੱਲੋਂ ਅਧਿਆਪਕਾਂ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਪੁਲਿਸ ਦੀ ਨਫਰੀ ਤਾਇਨਾਤ ਕੀਤੀ ਹੋਈ ਸੀ ਅਤੇ ਬੈਰੀਕੈਡ ਲਗਾ ਕੇ ਅਧਿਆਪਕਾਂ ਨੂੰ ਰੋਕਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ – ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ