The Khalas Tv Blog India ਸਾਨੂੰ ਡਰਾਇਆ ਨਹੀਂ ਜਾ ਸਕਦਾ : ਰਾਹੁਲ ਗਾਂਧੀ
India

ਸਾਨੂੰ ਡਰਾਇਆ ਨਹੀਂ ਜਾ ਸਕਦਾ : ਰਾਹੁਲ ਗਾਂਧੀ

ਦ ਖ਼ਾਲਸ ਬਿਊਰੋ : ਨੈਸ਼ਨਲ ਹੈਰਾਲਡ ਕੇਸ ਵਿੱਚ ਈਡੀ ਵੱਲੋਂ ਮਾਂ ਪੁੱਤ ਨੂੰ ਪੁੱਛਗਿੱਛ ਲਈ ਵਾਰ ਵਾਰ ਸੱਦੇ ਜਾਣ ‘ਤੇ  ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਗੁੱਸੇ ਵਿੱਚ ਆ ਕੇ ਕਿਹਾ ਕਿ ਉਨ੍ਹਾਂ ਨੂੰ ਡਰਾਇਆ ਨਹੀਂ ਜਾ ਸਕਦਾ, ਉਹ ਨਰਿੰਦਰ ਮੋਦੀ ਤੋਂ ਨਹੀਂ ਡਰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇਸ਼, ਲੋਕਤੰਤਰ ਦੀ ਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਕੰਮ ਕਰਨਾ ਜਾਰੀ ਰੱਖੇਗੀ। ਉਹ ਆਪਣਾ ਕੰਮ ਕਰਦੇ ਰਹਿਣਗੇ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕਤੰਤਰ ਦਾ ਕਤਲ ਕਰ ਰਹੇ ਹਨ।

ਕਾਂਗਰਸ ਨੇਤਾ ਰਾਹੁਲ ਗਾਂਧੀ

ਉਨ੍ਹਾਂ ਨੇ ਕਿਹਾ ਕਿ ਮੋਦੀ-ਸ਼ਾਹ ਲੋਕਤੰਤਰ ਦੇ ਖਿਲਾਫ ਕੰਮ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਲੜਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਦੇਸ਼ ਦੀ ਰੱਖਿਆ ਅਤੇ ਸਮਾਜ ਵਿੱਚ ਸਦਭਾਵਨਾ ਬਣਾਈ ਰੱਖਣ ਦਾ ਕੰਮ ਕਰਦੇ ਰਹਿਣਗੇ।

ਦੱਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਹੈ। ਈਡੀ ਨੇ ਨੈਸ਼ਨਲ ਹੈਰਾਲਡ ਦਫ਼ਤਰ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ ਅਤੇ ਇਮਾਰਤ ਦੇ ਇੱਕ ਹਿੱਸੇ ਨੂੰ ਸੀਲ ਕਰ ਦਿੱਤਾ ਹੈ। ਜਾਂਚ ਏਜੰਸੀ ਨੇ ਕਿਹਾ ਹੈ ਕਿ ਸੀਲ ਦਾ ਹਿੱਸਾ ਉਸ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਖੋਲ੍ਹਿਆ ਜਾਵੇਗਾ। ਈਡੀ ਦੀ ਇਸ ਕਾਰਵਾਈ ਦੇ ਮੱਦੇਨਜ਼ਰ ਕਾਂਗਰਸ ਦੇ ਸੰਭਾਵੀ ਪ੍ਰਦਰਸ਼ਨ ਦੇ ਮੱਦੇਨਜ਼ਰ ਪਾਰਟੀ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।

Exit mobile version