Punjab

ਸਾਨੂੰ ਕਾਰਪੋਰੇਟ ਖੇਤੀ ਨਹੀਂ ਚਾਹੀਦੀ, ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨੂੰ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੀਟਿੰਗ ਵਿੱਚ ਕਿਸਾਨਾਂ ਨੂੰ ਬਜ਼ੁਰਗਾਂ ਅਤੇ ਬੱਚਿਆਂ ਨੂੰ ਘਰ ਵਾਪਸ ਭੇਜਣ ਅਪੀਲ ਦੀ ਕੀਤੀ ਹੈ। ਤੋਮਰ ਨੇ ਕਿਹਾ ਕਿ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਰਦੀ ਦੇ ਮੌਸਮ ਵਿੱਚ ਠੰਡ ਲੱਗ ਸਕਦੀ ਹੈ, ਇਨ੍ਹਾਂ ਨੂੰ ਠੰਡ ਵਾਲੇ ਮੌਸਮ ਵਿੱਚ ਰਹਿਣ ਲਈ ਮਜ਼ਬੂਰ ਨਾ ਕਰੋ। ਧਰਨੇ ਵਿੱਚ ਬੈਠੇ ਕਿਸਾਨਾਂ ਨੇ ਤੋਮਰ ਨੂੰ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਇੱਥੇ ਠੰਡ ਨਹੀਂ, ਗਰਮੀ ਲੱਗ ਰਹੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਵੀ ਠੰਡ ਦੇ ਮੌਸਮ ਵਿੱਚ ਮੁਗਲ ਫੌਜ ਦਾ ਸਾਹਮਣਾ ਕੀਤਾ।

ਕਿਸਾਨਾਂ ਨੇ ਮੀਟਿੰਗ ਵਿੱਚ ਜਵਾਬ ਦਿੰਦਿਆਂ ਕਿਹਾ ਕਿ ਸਾਨੂੰ ਕਾਰਪੋਰੇਟ ਖੇਤੀ ਨਹੀਂ ਚਾਹੀਦੀ। ਕਿਸਾਨਾਂ ਨੇ ਕਿਹਾ ਕਿ ਸਾਡੇ ਕੋਲ ਇੱਕ ਸਾਲ ਦਾ ਰਾਸ਼ਨ ਹੈ, ਸਾਨੂੰ ਸੜਕਾਂ ‘ਤੇ ਰਹਿਣ ਦੀ ਕੋਈ ਦਿੱਕਤ ਨਹੀਂ ਹੈ। ਖੇਤੀ ਕਾਨੂੰਨਾਂ ਨਾਲ ਸਰਕਾਰ ਨੂੰ ਫਾਇਦਾ ਹੈ, ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ।