Punjab

“ ਆਪਣੇ ਸੂਰਮਿਆਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ” : CM ਮਾਨ

"We know how to honor our martyrs" : CM Mann

ਚੰਡੀਗੜ੍ਹ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਂਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਂਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਂਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ।

ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖਿਆ ਮੰਤਰਾਲੇ ਦੇ ਇਸ ਸਪੱਸ਼ਟੀਕਰਨ ‘ਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਮਾਨ ਨੇ ਕਿਹ ਕਿ ਅਸੀਂ ਆਪਣੇ ਸ਼ਹੀਦਾਂ ਦੀ ਮਾਣ ਸਨਮਾਨ ਕਰਨਾ ਜਾਂਦੇ ਹਾਂ , ਇਸ ਲਈ ਸਾਨੂੰ ਭਾਜਪਾ ਤੋਂ NOC ਦੀ ਲੋੜ ਨਹੀਂ ਹੈ।

ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਅਸੀਂ ਸਾਡੇ ਭਗਤ ਸਿੰਘ,ਰਾਜਗੁਰੂ,ਸੁਖਦੇਵ,ਲਾਲਾ ਲਾਜਪਤ ਰਾਏ,ਊਧਮ ਸਿੰਘ , ਮਾਈ ਭਾਗੋ ..ਕਰਤਾਰ ਸਰਾਭੇ..ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ਵਿੱਚ ਨਹੀਂ ਭੇਜਣਾ ..ਇਹ ਸਾਡੇ ਹੀਰੋ ਨੇ ..ਇਹਨਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ ..ਭਾਜਪਾ ਦੀ NOC ਦੀ ਲੋੜ ਨਹੀਂ .. ਮੁੱਖ ਮੰਤਰੀ ਮਾਨ ਨੇ ਰੱਖਿਆ ਮੰਤਰਾਲੇ ਦੇ ਉਸ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਜਿਸ ਨੂੰ ਰੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਭੇਜਿਆ ਸੀ।

ਦੱਸ ਦਈਏ ਕਿ ਮੰਤਰਾਲੇ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਮੰਤਰਾਲੇ ਨੇ ਕਿਹਾ ਕਿ ਪਹਿਲੇ ਤਿੰਨ ਰਾਊਂਡ ਤੱਕ ਝਾਕੀ ਨੂੰ ਪਾਸ ਕੀਤਾ ਗਿਆ ਸੀ। ਥੀਮ ਦੀ ਵਜ੍ਹਾ ਕਰਕੇ ਅਗਲੇ ਰਾਊਂਡ ‘ਚ ਝਾਕੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।

ਮੰਤਰਾਲੇ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਬੇਬੁਨਿਆਦ ਅਲੋਚਨਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਸੂਬਿਆਂ ਅਤੇ UTS ਨੂੰ ਬਰਾਬਰ ਮੌਕੇ ਦਿੱਤੇ ਜਾਂਦੇ ਹਨ। ਮੰਤਰਾਲੇ ਨੇ ਕਿਹਾ ਕਿ 8 ਸਾਲਾਂ ਵਿੱਚ 6 ਵਾਰ ਪੰਜਾਬ ਦੀ ਝਾਕੀ ਸ਼ਾਮਲ ਕੀਤੀ ਗਈ ਸੀ।

ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪੰਜਾਬ ਦੀ ਝਾਂਕੀ ਨੂੰ ਪਰੇਡ ‘ਚ ਸ਼ਾਮਲ ਨਾ ਕਰਨ ‘ਤੇ ਵਿਤਕਰੇ ਦੇ ਦੋਸ਼ ਲਾਏ ਜਾ ਰਹੇ ਹਨ।