Punjab

ਪੰਜਾਬ ਨੂੰ ਮੁੜ ਬਣਾਵਾਂਗੇ ਰੰਗਲਾ ਪੰਜਾਬ : ਮੁੱਖ ਮੰਤਰੀ ਮਾਨ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਅੱਜ ਨ ਸ਼ਿਆਂ ਖ਼ਿ ਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਮਾਨ ਖੁਦ ਪਹੁੰਚੇ। ਇਸ ਰੈਲੀ ਵਿੱਚ 15,000 ਤੋਂ ਜ਼ਿਆਦਾ ਨੌਜਵਾਨਾਂ ਨੇ ਹਿੱਸਾ ਲਿਆ। ਇਸ ਰੈਲੀ ਵਿਚ ਨ ਸ਼ਿਆਂ ਵਿਰੁੱਧ ਡਟਣ ਦਾ ਹੋਕਾ ਦਿੱਤਾ ਗਿਆ।

ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਨ ਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ। ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਅਜਿਹਾ ਮਾਹੌਲ ਮਿਲਿਆ, ਡਿਗਰੀਆਂ ਲੈ ਕੇ ਘਰ ਮੁੜਦੇ ਸਨ, ਨਿਰਾਸ਼ਾ ਹੋਈ ਅਤੇ ਕੁਝ ਨ ਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ। ਮਾਨ ਨੇ ਕਿਹਾ ਕਿ ਖਾਲੀ ਮਨ ਸ਼ੈਤਾ ਨ ਦਾ ਘਰ ਹੈ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।

ਮਾਨ ਨੇ ਕਿਹਾ ਕਿ ਜੇਕਰ ਨੌਜਵਾਨ ਕੰਮ ‘ਤੇ ਲੱਗ ਜਾਣ ਅਤੇ ਡਿਗਰੀ ਦੇ ਹਿਸਾਬ ਨਾਲ ਅਫਸਰ ਬਣ ਜਾਣ ਤਾਂ ਨ ਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਇੰਨੀ ਉਪਜਾਊ ਹੈ ਕਿ ਇੱਥੇ ਤੁਸੀਂ ਜੋ ਚਾਹੋ ਬੀਜ ਸਕਦੇ ਹੋ, ਪਰ ਇੱਥੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚੋਂ ਨ ਸ਼ਾ ਖਤਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ । ਉਨ੍ਹਾਂ ਨੇ ਕਿਹਾ ਕਿ ਸਾਈਕਲ ਰੈਲੀ ਵਿੱਚ ਪਹੁੰਚੇ ਸਭ ਲੋਕਾਂ ਦੇ ਜੋਸ਼ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਤੁਸੀਂ ਸਾਰੇ ਸੱਚਮੁੱਚ ਪੰਜਾਬ ਦੇ ਹੱਕ ਵਿੱਚ ਆਏ ਹੋ। ਉਨ੍ਹਾਂ ਕਿਹਾ ਕਿ ਬਾਕੀ ਦੇ ਕੰਮ ਬਾਅਦ ਵਿੱਚ ਪਹਿਲਾਂ ਸਿਹਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿਮਾਗ ਅਤੇ ਸਿਹਤ ਤੰਦਰੁਸਤ ਹੋਵੇਗੀ ਤਾਂ ਹੀ ਪੰਜਾਬ ਲਈ ਅਸੀਂ ਸੋਚ ਸਕਾਂਗੇ।

ਮੁੱਖ ਮੰਤਰੀ ਮਾਨ ਨੇ ਇਸ ਰੈਲੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਟਵਿਟ ਕਰਦਿਆਂ ਕਿਹਾ ਕਿ ਲਿਖਿਆ -‘ਨ ਸ਼ਿਆਂ ਵਿਰੁੱ ਧ ਲੜਾਂ ਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ ‘ਚ ਨ ਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ।15,000 ਤੋਂ ਜ਼ਿਆਦਾ ਨੌਜਵਾਨਾਂ ਦਾ ਇਸ ਰੈਲੀ ‘ਚ ਸਾਥ ਮਿਲਿਆ… ਹੈ। ਮਾਨ ਨੇ ਇਹ ਵੀ ਕਿਹਾ ਕਿ ਇਸ ਨਾਲ ਸਾਨੂੰ ਹਿੰਮਤ ਮਿਲਦੀ ਹੈ..ਨ ਸ਼ਿਆਂ ਨੂੰ ਖ਼ਤ ਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ..