‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਮਲੇਰਕੋਟਲਾ ਦੇ ਪਿੰਡ ਠੀਕਰੀਵਾਲਾ ਪਹੁੰਚੇ। ਰੋਡ ਸ਼ੋਅ ਦੌਰਾਨ ਗੁਰਮੇਲ ਸਿੰਘ ਦੇ ਹੱਕ ‘ਚ ਪ੍ਰਚਾਰ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਥੋੜਾ ਜਿਹਾ ਸਮਾਂ ਦਿਊ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਦਿਆਂਗੇ।
ਇਸ ਮੌਕੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਦੌਰਾਨ ਆਮ ਆਦਮੀ ਪਾਰਟੀ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਪੂਰਾ ਕਰ ਰਹੀ ਹੈ। ਮਾਨ ਨੇ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚੋਂ ਹੋ ਰਹੀਆਂ ਲੁੱ ਟਾਂ ਨੂੰ ਬੰਦ ਕਰਾਂਗੇ।
ਮੁੱਖ ਮੰਤਰੀ ਮਾਨ ਨੇ ਰਵਾਇਤੀ ਪਾਰਟੀਆਂ ‘ਤੇ ਨਿਸ਼ਾਨੇ ਲਾਉਦਿਆਂ ਕਿਹਾ ਕਿ ਜਿਸ ਨੇ ਵੀ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਚੋਂ ਪੈਸਾ ਲੁੱ ਟਿਆ ਹੈ ਉਸਦਾ ਵੀ ਹਾਲੇ ਹਿਸਾਬ ਲੈਣਾ ਬਾਕੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੋ ਪੈਸਾ ਆਮ ਲੋਕਾਂ ਤੋਂ ਲੁੱ ਟਿਆ ਹੈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁੜ ਤੋਂ ਉਸ ਪੈਸੇ ਨੂੰ ਪੰਜਾਬ ਦੇ ਲੋਕਾਂ ਦੀਆਂ ਜੇਬਾਂ ਤੱਕ ਪਹੁੰਚਾਏਗੀ। ਮਾਨ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਤੋਂ ਲੁੱ ਟਿਆ ਹੋਇਆ ਪੈਸਾ ਅਤੇ ਪਾਰਟੀਆਂ ਦੀ ਜੇਬ ਵਿਚ ਜਾਣ ਵਾਲਾ ਪੈਸਾ ਹੁਣ ਸਰਕਾਰੀ ਖਜ਼ਾਨੇ ’ਚ ਜਾਵੇਗਾ ਜੋ ਕਿ ਆਮ ਲੋਕਾਂ ਦੇ ਲਈ ਵਰਤਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹੁਣ ਰਿਸ਼ਵ ਤ ਖੋ ਰੀ ਬੰਦ ਹੋ ਗਈ ਹੈ। ਉਨ੍ਹਾਂ ਕਿਹਾ ਕਿ 21 ਲੱਖ ਏਕੜ ਜ਼ਮੀਨ ਵਿਚ ਸਿੱਧੀ ਬਿਜਾਈ ਕੀਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਗੁਰਮੇਲ ਬਾਰੇ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹ ਕਿ ਸੰਗਰੂਰ ਦੀ ਇਨਕਲਾਬੀ ਧਰਤੀ ਤੋਂ ਉੱਠੀ ਆਵਾਜ਼ ਪੂਰੇ ਦੇਸ਼ ‘ਚ ਗੂੰਜੀ ਹੈ । ਸਦਾ ਰਿਣੀ ਰਹਾਂਗੇ ਸੰਗਰੂਰ ਵਾਸੀਆਂ ਦੇ, ਜਿਨ੍ਹਾਂ ਪਹਿਲਾਂ ਇਨਕਲਾਬ ਦੀ ਆਵਾਜ਼ ਪਾਰਲੀਮੈਂਟ ‘ਚ ਪਹੁੰਚਾਈ, ਫਿਰ ਪੰਜਾਬ ‘ਚ ਬੁਲੰਦ ਕੀਤੀ ਹੁਣ ਵੀ ਯਕੀਨਨ ਜ਼ਿਮਨੀ ਚੋਣ ਦੇ ਨਤੀਜਿਆਂ ‘ਚ ਇਨਕਲਾਬ ਦੀ ਜ਼ਿੰਦਾਬਾਦ ਹੀ ਹੋਵੇਗੀ।
ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣਾਂ ਦੇ ਐਲਾਨ ਹੋਏ ਨੂੰ ਕਈ ਦਿਨ ਹੋ ਚੁਕੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸੰਗਰੂਰ ਹਲਕੇ ਵਿੱਚ ਇੱਕ ਵੀ ਗੇੜਾ ਨਹੀਂ ਮਾ ਰਿਆ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਮਾਨ ‘ਤੇ ਤੰਜ ਕਸਣੇ ਸ਼ੁਰੂ ਕਰ ਦਿੱਤੇ ਸਨ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਹਾ ਜਾ ਰਿਹਾ ਸੀ ਭਗਵੰਤ ਮਾਨ ਡਰ ਦੇ ਮਾਰੇ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਹਿੱਸਾ ਨਹੀਂ ਲੈ ਰਹੇ। ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਮਾਨ ਸੰਗਰੂਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਬੀਤੇ ਦਿਨੀਂ ਵਿਧਾਨ ਸਭਾ ਹਲਕਾ ਭਦੌੜ ਰੋਡ ਸ਼ੋਅ ਕਰਨ ਲਈ ਪਹੁੰਚੇ ਸਨ।