‘ਦ ਖ਼ਾਲਸ ਬਿਊਰੋ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਅਫਗਾਨਿਸਤਾਨ ਦੇ ਕਾਬੁਲ ਵਿਚ ਹੋਏ ਬੰ ਬ ਧ ਮਾਕੇ ਵਿਚ ਨੁਕਸਾਨੇ ਗਏ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਦੀ ਦੁਬਾਰਾ ਉਸਾਰੀ ਲਈ ਕਾਰ ਸੇਵਾ ਲਈ 10 ਲੱਖ ਰੁਪਏ ਦਾ ਸਹਿਯੋਗ ਦਿੱਤਾ ਜਾਵੇਗਾ।ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਉਤੇ ਕੀਤਾ ਗਿਆ ਹ ਮਲਾ ਬਹੁਤ ਨਿੰਦਣਯੋਗ ਹੈ ।
ਉਨ੍ਹਾਂ ਨੇ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਤੇ ਹ ਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਇਹ ਹਮ ਲਾ ਤਾਲਿ ਬਾਨਾਂ ਦਾ ਨਹੀਂ ਕਿਸੇ ਹੋਰ ਸਾ ਜਿਸ਼ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹ ਕਿ ਕਾਬੁਲ ਵਿਚ ਸਿੱਖ ਪੂਰੀ ਚੜਦੀ ਕਲਾ ਵਾਲੇ ਹਨ ਅਤੇ ਗੁਰਸਿੱਖੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਹਿੰਦੂ ਅਤੇ ਸਿੱਖ ਲੋਕਾਂ ਦੀ ਸੁਰੱਖਿਆ ਲਈ ਤਾਲਿ ਬਾਨ ਸਰਕਾਰ ਨਾਲ ਗੱਲਬਾਤ ਕਰਕੇ ਯਕੀਨੀ ਬਣਾਏ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਫ ਗਾ ਨਿਸਤਾਨ ਵਿਚ ਭੁਚਾ ਲ ਨਾਲ ਹੋਏ ਨੁਕਸਾਨ ਲਈ ਲੋਕਾਂ ਵਾਸਤੇ ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦਾ ਭਲਾ ਸਿਧਾਂਤ ਦੇ ਅਨੁਸਾਰ ਸੇਵਾ ਕਰਨ ਲਈ ਤਿਆਰ ਹਨ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾ ਨਿਸਤਾਨ ਦੇ ਸਿੱਖਾਂ ਦੀ ਮੱਦਦ ਲਈ ਇੱਕ ਵੱਡਾ ਐਲਾਨ ਕੀਤਾ ਸੀ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾ ਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਅਫਗਾ ਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡ ਰ ਭ ਰੇ ਮਾਹੌਲ ’ਚੋਂ ਨਿਕਲ ਸਕਣ। ਉਨ੍ਹਾਂ ਕਿਹਾ ਕਿ ਅਫਗਾ ਨਿਸ ਤਾਨ ’ਚ ਰਹਿੰਦੇ ਸਿੱਖਾਂ ਨੂੰ ਘਬਰਾ ਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ।