‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬ ‘ਚ ਅਗਲੇ ਚਾਰ ਦਿਨ ਮੌਸਮ ਵਿੱਚ ਵੱਡੇ ਬੇਰਬਦਲ ਹੋਣ ਵਾਲੇ ਹਨ। ਇਸਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਹਨੇਰੀ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ ਅੱਜ ਦੀ ਰਾਤ ਤੋਂ ਲੈ ਕੇ 23 ਮਾਰਚ ਤੱਕ ਝੱਖੜ ਦੇ ਨਾਲ ਤੇਜ਼ ਮੀਂਹ ਪੈ ਸਕਦਾ ਹੈ। ਕਈ ਦਿਨਾਂ ਤੋਂ ਤਿੱਖੀ ਧੁੱਪ ਤੇ ਵਧ ਰਹੀ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਸਨ। ਮੀਂਹ ਪੈਣ ਨਾਲ ਕੁੱਝ ਰਾਹਤ ਮਿਲਣ ਦੀ ਉਮੀਦ ਬੱਝ ਰਹੀ ਹੈ।
ਮੌਸਮ ਵਿਭਾਗ ਨੇ ਅਗਲੇ 2 ਦਿਨ ਲਈ ਖ਼ਾਸਕਰਕੇ ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਮਾਨਸਾ ਲਈ ਯੈਲੋ ਤੇ ਬਾਕੀ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨ ਗਰਮ ਹਵਾਵਾਂ ਤੋਂ ਰਾਹਤ ਮਿਲੇਗੀ।