ਪੰਜਾਬ ਵਿਚ ਇਕ ਵਾਰ ਫਿਰ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੋਇਆ ਹੈ। ਅੱਜ ਸਵੇਰ ਤੜਕੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਾਲੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਦੇ ਮੁਤਾਬਕ ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 7 ਅਗਸਤ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 3 ਘੰਟਿਆਂ ਲਈ ਸੂਬੇ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਜੂਦਾ ਪੰਜਾਬ ਭਵਿੱਖਬਾਣੀ:04/08/2025 05:04:2. ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/6fO9cnjOBb
— IMD Chandigarh (@IMD_Chandigarh) August 3, 2025
ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਤਰਨਤਾਰਨ, ਮੋਗਾ, ਬਠਿੰਡਾ, ਮਾਨਸਾ ਵਿਚ ਵੀ ਦਰਮਿਆਨੀ ਬਾਰਿਸ਼ ਦੱਸੀ ਗਈ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ।
ਭਾਖੜਾ ਡੈਮ ਦੀ ਚੇਤਾਵਨੀ
ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ‘ਚ ਲਗਾਤਾਰ ਭਾਰੀ ਬਾਰਿਸ਼ ਹੋਣ ਕਾਰਨ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਪ੍ਰਸ਼ਾਸਨ ਨੇ ਅਲਰਟ ਰਹਿਣ ਦੀ ਸਲਾਹ ਦਿੱਤੀ ਹੈ। ਜੇਕਰ ਫਲੱਡ ਗੇਟ ਖੋਲ੍ਹੇ ਜਾਂਦੇ ਹਨ ਤਾਂ ਇਸ ਦਾ ਸਿੱਧਾ ਅਸਰ ਪੰਜਾਬ ਦੇ 6 ਜ਼ਿਲ੍ਹਿਆਂ- ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ ਤੇ ਫਿਰੋਜ਼ਪੁਰ ‘ਚ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਇਲਾਕਿਆਂ ‘ਚ ਜ਼ਿਆਦਾ ਅਲਰਟ ਰਹਿਣ ਦੀ ਜ਼ਰੂਰਤ ਪੈ ਸਕਦੀ ਹੈ।