The Khalas Tv Blog India ਉੱਤਰੀ ਭਾਰਤ ਵਿੱਚ ਫਿਰ ਵਿ ਗੜ ਸਕਦਾ ਹੈ ਮੌਸਮ ਦਾ ਮਿਜ਼ਾਜ਼:ਭਾਰਤੀ ਮੌਸਮ ਵਿਭਾਗ
India

ਉੱਤਰੀ ਭਾਰਤ ਵਿੱਚ ਫਿਰ ਵਿ ਗੜ ਸਕਦਾ ਹੈ ਮੌਸਮ ਦਾ ਮਿਜ਼ਾਜ਼:ਭਾਰਤੀ ਮੌਸਮ ਵਿਭਾਗ

‘ਦ ਖ਼ਾਲਸ ਬਿਊਰੋ : ਭਾਰਤੀ ਮੌਸਮ ਵਿਭਾਗ ਅਨੁਸਾਰ ਆਉਂਦੇ ਕੁਝ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਠੰਢ ਦੇ ਹੋਰ ਤੇਜ਼ ਹੋਣ ਤੇ ਕੁਝ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਅਗਲੇ ਤਿੰਨ ਦਿਨਾਂ ਦੌਰਾਨ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਫਿਰ 2 ਦਿਨਾਂ ਬਾਅਦ ਹੌਲੀ-ਹੌਲੀ ਇਸ ‘ਚ ਗਿਰਾਵਟ ਆ ਸਕਦੀ ਹੈ।
ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾ ਣੀ ਕੀਤੀ ਹੈ ਕਿ ਅਗਲੇ 3 ਦਿਨਾਂ ਦੌਰਾਨ ਉੱਤਰੀ ਭਾਰਤ ਦੇ ਰਾਜਾਂ ਸਣੇ ਉਪ-ਹਿਮਾਲੀਅਨ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ ਵਿੱਚ ਉੱਤਰ ਪ੍ਰਦੇਸ਼ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।

ਇਸ ਤੋਂ ਇਲਾਵਾ ਆਉਂਦੇ ਦਿਨਾਂ ਵਿੱਚ ਇਕ ਹੋਰ ਪੱਛਮੀ ਗੜ ਬੜੀ ਦੇ ਪ੍ਰਭਾਵ ਹੇਠ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ-ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Exit mobile version