ਚੰਡੀਗੜ੍ਹ : ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸੇ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਤੁਹਾਨੂੰ ਜਾਣ ਕੇ ਖ਼ੁਸ਼ੀ ਹੋਵੇਗੀ ਕਿ ਇਹ ਸੁਹਾਵਣਾ ਮੌਸਮ 28 ਮਈ ਤੱਕ ਬਣਿਆ ਰਹੇਗਾ। ਇੰਨਾ ਹੀ ਨਹੀਂ ਕੱਲ ਨੂੰ ਤਾਂ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਹੋਈ ਹੈ।
ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ 25 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਓਰੈਂਜ ਅਲਰਟ ਅਤੇ ਪੰਜਾਬ ਦੇ ਬਾਕੀ ਜ਼ਿਲਿਆਂ ਵਿੱਚ ਯੈਲੋ ਅਲਰਟ ਜਾਰੀ ਹੋਇਆ ਹੈ।
ਓਰੈਂਜ ਅਲਰਟ ਵਿੱਚ ਭਾਰੀ ਮੀਂਹ, ਗੜੇਮਾਰੀ ਅਤੇ ਗਰਜ ਚਮਕ ਨਾਲ 50 ਤੋਂ ਲੈ ਕੇ 60 ਕਿਲੋਮੀਟਰ ਦੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਸ਼ਾਮਲ ਹੈ। ਜਦਕਿ ਯੈਲੋ ਅਲਰਟ ਵਿੱਚ ਮੀਂਹ ਦੇ ਨਾਲ ਗਰਜ ਚਮਕ ਨਾਲ 30 ਤੋਂ ਲੈ ਕੇ 40 ਕਿਲੋਮੀਟਰ ਦੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਇਸ ਤੋਂ ਇਲਾਵਾ 26 ਅਤੇ 27 ਮਈ ਨੂੰ ਪੂਰੇ ਸੂਬੇ ਵਿੱਚ ਮੀਂਹ ਅਤੇ ਗਰਜ ਚਮਕ ਨਾਲ 30 ਤੋਂ ਲੈ ਕੇ 40 ਕਿਲੋਮੀਟਰ ਦੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਜਦਕਿ 28 ਮਈ ਨੂੰ ਹੁਸ਼ਿਆਰਪੁਰ ਨਵਾਂ ਸ਼ਹਿਰ, ਕਪੂਰਥਲਾ ਅਤੇ ਜਲੰਧਰ ਨੂੰ ਛੱਡ ਕੇ ਬਾਕੀ ਜ਼ਿਲਿਆਂ ਵਿੱਚ ਮੀਂਹ ਅਤੇ ਗਰਜ ਚਮਕ ਨਾਲ 30 ਤੋਂ ਲੈ ਕੇ 40 ਕਿਲੋਮੀਟਰ ਦੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਜ਼ਿਕਰਯੋਗ ਹੈ ਕਿ ਕੱਲ੍ਹ ਦਾ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿਖੇ 44.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਅੱਜ ਫ਼ਿਰੋਜਪੁਰ ਵਿਖੇ ਸਭ ਤੋਂ ਘੱਟ ਤਾਪਮਾਨ 21.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅਗਲੇ ਤਿੰਨ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 4-6 ਡਿਗਰੀ ਸੈਲਸੀਅਸ ਵਿੱਚ ਡਿੱਗੇਗਾ ਅਤੇ ਇਸ ਤੋਂ ਬਾਅਦ ਰਾਜ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਜਾਰੀ ਜ਼ਰੂਰੀ ਸੂਚਨਾ
ਇੱਕ ਸਰਗਰਮ ਪੱਛਮੀ ਗੜਬੜ ਦੇ ਪ੍ਰਭਾਵ ਅਧੀਨ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੁੱਖ ਤੌਰ ‘ਤੇ 24 ਤੋਂ 28 ਮਈ ਦੇ ਦੌਰਾਨ 24 ਅਤੇ 25 ਮਈ 2023 ਨੂੰ ਵੱਧ ਤੋਂ ਵੱਧ ਤੀਬਰਤਾ ਨਾਲ ਕਈ ਥਾਵਾਂ ‘ਤੇ ਗਰਜ, ਬਿਜਲੀ ਅਤੇ ਕਦੇ-ਕਦਾਈਂ ਤੇਜ਼ ਹਵਾਵਾਂ/ ਝੱਖੜ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ।
-24 ਤੋਂ 28 ਮਈ 2023 ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਥੋੜ੍ਹੇ-ਥੋੜ੍ਹੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼/ਗਰਜ਼-ਗਰਜ ਮੀਂਹ ਪੈਣ ਦੀ ਸੰਭਾਵਨਾ ਹੈ।
-24 ਅਤੇ 25 ਮਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਥਾਵਾਂ ‘ਤੇ ਗਰਜ਼ ਝੱਖੜ/ਤੇਜ਼ ਹਵਾ ਦੀ ਗਤੀ 50-60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ।
-26, 27 ਅਤੇ 28 ਨੂੰ ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਦੇ ਵੱਖ-ਵੱਖ ਥਾਵਾਂ ‘ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਨਾਲ ਗਰਜ-ਤੂਫ਼ਾਨ/ਬਿਜਲੀ ਦੇ ਨਾਲ ਮੀਂਹ ਦੇ ਛਿੱਟੇ ਪੈਣ ਦੀ ਸੰਭਾਵਨਾ ਹੈ।
-24 ਅਤੇ 25 ਮਈ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। 24 ਅਤੇ 25 ਮਈ 2023 ਨੂੰ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਹੈ।
ਸਲਾਹ :
ਆਉਣ ਵਾਲੇ ਦਿਨਾਂ ਵਿੱਚ ਗੜਗੜਾਹਟ/ਤੇਜ਼ ਹਵਾਵਾਂ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਕਿਸਾਨਾਂ ਨੂੰ ਸਿੰਚਾਈ/ਖਾਦ ਰੋਕਣ ਦੀ ਸਲਾਹ ਦਿੱਤੀ ਜਾਂਦੀ ਹੈ। ਨੁਕਸਾਨ ਤੋਂ ਬਚਣ ਲਈ ਵਾਢੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਵਾਂ ‘ਤੇ ਸਟੋਰ ਕਰਨਾ ਚਾਹੀਦਾ ਹੈ।
ਤੂਫ਼ਾਨ ਦੀ ਘਟਨਾ ਦੌਰਾਨ ਬਾਹਰ ਜਾਣ ਤੋਂ ਬਚੋ।
ਤੂਫ਼ਾਨ/ਬਿਜਲੀ ਦੇ ਦੌਰਾਨ ਰੁੱਖਾਂ ਦੇ ਹੇਠਾਂ ਪਨਾਹ ਨਾ ਲਓ।
ਜਲ ਸਰੋਤਾਂ ਦੇ ਨੇੜੇ ਨਾ ਜਾਓ।
ਅਗਲੇ ਚਾਰ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 4-6 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।