Khetibadi Punjab

Weather forecast : ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ…

Weather forecast, IMD Delhi, Punjab news, Rainfall

ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਨੇ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਕਿਤੇ-ਕਿਤੇ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਹੈ।

ਮੌਸਮ ਵਿਭਾਗ ਮੁਤਾਬਕ 16 ਮਈ ਨੂੰ ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਮੋਗਾ ਅਤੇ ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿਖੇ ਗਰਜ ਚਮਕ ਨਾਲ ਗਿਣ-ਮਿਣ ਦੀ ਸੰਭਾਵਨਾ ਹੈ। ਜਦਕਿ ਇਸ ਦਿਨ ਬਾਕੀ ਜ਼ਿਲਿਆਂ ਦਾ ਮੌਸਮ ਸਾਫ਼ ਰਹੇਗਾ।

17 ਮਈ ਨੂੰ ਅੰਮ੍ਰਿਤਸਰ ਤਰਨਤਾਰਨ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਮੋਗਾ ਬਠਿੰਡਾ ਅਤੇ ਮਾਨਸਾ ਵਿਖੇ ਗਰਜ ਚਮਕ ਨਾਲ ਗਿਣ-ਮਿਣ ਰਹੇਗੀ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਜਦਕਿ ਬਾਕੀ ਜ਼ਿਲਿਆਂ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹਿਣ ਬਾਰੇ ਦੱਸਿਆ ਗਿਆ ਹੈ। ਮੌਸਮ ਵਿਭਾਗ ਨੇ 18 ਅਤੇ 19 ਮਈ ਨੂੰ ਸਾਰੇ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਹੈ।