The Khalas Tv Blog India ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਲਈ ਮੌਸਮ ਵਿਭਾਗ ਦੀ ਚਿਤਾਵਨੀ
India Khetibadi Punjab

ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਲਈ ਮੌਸਮ ਵਿਭਾਗ ਦੀ ਚਿਤਾਵਨੀ

Punjab Chandigarh weather

ਚੰਡੀਗੜ੍ਹ : ਚੰਡੀਗੜ੍ਹ ਸਮੇਤ ਪੰਜਾਬ, ਹਰਿਆਣਾ ਵਿੱਚ ਅਗਲੇ 4-5 ਦਿਨਾਂ ਦੌਰਾਨ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਅਤੇ ਠੰਢੇ ਦਿਨ ਤੋਂ ਗੰਭੀਰ ਠੰਢੇ ਦਿਨ / ਸ਼ੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੀ ਚਿਤਾਵਨੀ ਜਾਰੀ ਹੋਈ ਹੈ। ਇਹ ਵੱਡਾ ਅਲਰਟ ਚੰਡੀਗੜ੍ਹ ਮੌਸਮ ਵਿਭਾਗ ਨੇ ਜਾਰੀ ਕੀਤਾ ਹੈ।

ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੁੱਖ ਤੌਰ ‘ਤੇ ਖ਼ੁਸ਼ਕ ਮੌਸਮ ਰਹਿਣ ਦੀ ਸੰਭਾਵਨਾ ਹੈ । ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 4-5 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਨ੍ਹਾਂ ਸੂਬਿਆਂ ‘ਚ 16 ਅਤੇ 17 ਨੂੰ ਕਈ ਥਾਵਾਂ ‘ਤੇ ਅਤੇ ਇਸ ਤੋਂ ਬਾਅਦ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 17 ਅਤੇ 18 ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਠੰਢੇ ਦਿਨ ਦੇ ਹਾਲਾਤ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਵਿਭਾਗ ਨੇ 17 ਤਰੀਕ ਨੂੰ ਕੁਝ ਥਾਵਾਂ ‘ਤੇ ਸੀਤ ਲਹਿਰ ਤੋਂ ਗੰਭੀਰ ਸੀਤ ਲਹਿਰ ਦੀਆਂ ਸਥਿਤੀਆਂ ਦੀ ਸੰਭਾਵਨਾ ਹੈ।

Exit mobile version