ਮੁਹਾਲੀ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਅਨੁਸਾਰ ਅੱਜ, ਵੀਰਵਾਰ ਨੂੰ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਦੋ ਦਿਨਾਂ ਦੇ ਮੀਂਹ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਮੌਜੂਦਾ ਪੰਜਾਬ ਭਵਿੱਖਬਾਣੀ:20/04/2025 07:56:2. ਸੰਗਰੂਰ , ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ pic.twitter.com/JZocDdjZ1b
— IMD Chandigarh (@IMD_Chandigarh) April 20, 2025
ਪਰ, ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਰਿਹਾ। ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਇਹ ਹੌਲੀ-ਹੌਲੀ ਫਿਰ ਵਧੇਗਾ। ਇਸ ਸਮੇਂ ਦੌਰਾਨ ਗਰਮੀ ਦੀ ਲਹਿਰ ਦੀ ਵੀ ਸੰਭਾਵਨਾ ਹੈ।