Punjab

Weather forecast : ਪੰਜਾਬ ‘ਚ ਮੁੜ ਗਰਜ ਚਮਕ ਨਾਲ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ

ਸਮੇਂ ਤੋਂ ਪੰਜ ਦਿਨ ਪਹਿਲਾਂ ਪੰਜਾਬ ਪਹੁੰਚੇ ਮੌਨਸੂਨ ਨੇ ਹੁਣ ਪੂਰਾ ਸੂਬਾ ਕਵਰ ਕਰ ਲਿਆ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਹੈ। ਮੌਸਮ ਵਿਭਾਗ ਦੇ ਮੁਤਾਬਕ ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨ ਤਾਰਨ, ਫਾਜ਼ਿਲਕਾ , ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਉੱਥੇ ਹੀ, ਬੀਤੇ 24 ਘੰਟਿਆਂ ‘ਚ ਸੂਬੇ ਦੇ ਤਾਪਮਾਨ ‘ਚ 2.9 ਡਿਗਰੀ ਸੈਲਸਿਅਸ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜੋ ਕਿ ਆਮ ਨਾਲੋਂ 6.7 ਡਿਗਰੀ ਘੱਟ ਹੈ।

4 ਜ਼ਿਲ੍ਹਿਆਂ ‘ਚ ਮੀਂਹ ਦਾ ਆਰੇਂਜ ਅਲਰਟ

ਮੌਸਮ ਵਿਭਾਗ ਨੇ ਮੌਨਸੂਨ ਦੀ ਹਲਚਲ ‘ਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਤੇ ਪਠਾਨਕੋਟ ‘ਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਹੋਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂ ਸ਼ਹਿਰ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਵਾਰ ਮੌਨਸੂਨ ਦੇ ਹਾਲਾਤ ਰਹਿਣਗੇ ਆਮ

ਮੌਸਮ ਵਿਭਾਗ ਦੇ ਅਨੁਸਾਰ ਜੂਨ ਮਹੀਨੇ ‘ਚ ਆਮ ਬਾਰਿਸ਼ ਦਰਜ ਕੀਤੀ ਗਈ। ਪੰਜਾਬ ‘ਚ 1 ਜੂਨ ਤੋਂ 25 ਜੂਨ ਤੱਕ ਆਮ ਤੌਰੇ ‘ਤੇ 48.6 ਮਿਮੀ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਪਰ ਇਸ ਬਾਰ ਪੂਰੇ ਸੂਬੇ ‘ਚ 37.4 ਮਿਮੀ ਬਾਰਿਸ਼ ਹੋਈ। ਇਹ ਆਮ ਨਾਲੋਂ 3 ਫ਼ੀਸਦੀ ਘੱਟ ਹੈ।