ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਹਾੜਾਂ ‘ਤੇ ਬਰਫਬਾਰੀ ਦੇ ਨਾਲ ਮੈਦਾਨੀ ਇਲਾਕਿਆਂ ‘ਚ ਮੌਸਮ ‘ਚ ਮਾਮੂਲੀ ਬਦਲਾਅ ਆਇਆ ਹੈ। ਨਵੰਬਰ ਦਾ ਮਹੀਨਾ ਆਪਣੇ ਆਖ਼ਰੀ ਹਫ਼ਤੇ ਵਿੱਚ ਪਹੁੰਚ ਗਿਆ ਹੈ ਪਰ ਇਸ ਦੇ ਬਾਵਜੂਦ ਨਾ ਤਾਂ ਠੰਢ ਆਪਣਾ ਪੂਰਾ ਅਸਰ ਦਿਖਾ ਰਹੀ ਹੈ ਅਤੇ ਨਾ ਹੀ ਮੀਂਹ ਪੈ ਰਿਹਾ ਹੈ।
ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 1 ਡਿਗਰੀ ਵੱਧ ਪਾਇਆ ਗਿਆ ਹੈ। ਇਸ ਦੌਰਾਨ ਪੰਜਾਬ ‘ਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ, ਜਦਕਿ ਚੰਡੀਗੜ੍ਹ ‘ਚ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ।
ਨਵੰਬਰ ਦੇ ਅੰਤ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ
ਮੌਸਮ ਵਿਗਿਆਨ ਕੇਂਦਰ ਅਨੁਸਾਰ ਪੰਜਾਬ ਵਿੱਚ ਨਵੰਬਰ ਦੇ ਅੰਤ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਭਾਵ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਤੱਕ ਧੂੰਏਂ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ 27 ਨਵੰਬਰ ਤੋਂ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇੱਕ ਵਾਰ ਫਿਰ ਧੁੰਦ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਕੁਝ ਦਿਨਾਂ ਤੱਕ ਰਹੇਗਾ।
ਇਹ ਵੀ ਪੜ੍ਹੋ – ਸ਼ਹੀਦੀ ਦਿਹਾੜੇ ਸਬੰਧੀ ਅਕਾਲੀ ਦਲ ਦੀ ਅਪੀਲ, ਸ਼ਹੀਦੀ ਦਿਹਾੜੇ ‘ਤੇ ਨਾ ਹੋਣ ਨਿਗਮ ਚੋਣਾਂ