India

Weather Update : ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਗੜੇ ਪੈਣ ਦੀ ਚੇਤਾਵਨੀ

Weather forecast, IMD Delhi, Punjab news, Rainfall, Hail

ਨਵੀਂ ਦਿੱਲੀ : ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਮੁਤਾਬਕ 1 ਮਈ ਨੂੰ ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ, 40-50 ਕਿਲੋਮੀਟਰ  ਦੀ ਪ੍ਰਤੀ ਘੰਟਾ ਦੇ ਤੇਜ਼ ਰਫ਼ਤਾਰ ਨਾਲ ਚੱਲਣ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਬਿਜਲੀ ਦੇ ਨਾਲ ਗੜੇ ਵੀ ਪੈ ਸਕਦੇ ਹਨ।

1) ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੂਫਾਨ ਦੀ ਗਤੀਵਿਧੀ 3 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਇਸਦੇ ਬਾਅਦ 4 ਮਈ ਤੋਂ ਕਾਫ਼ੀ ਘੱਟ ਹੋ ਸਕਦੀ ਹੈ।

2) ਗਰਜ਼-ਤੂਫ਼ਾਨ/ਗੜੇਮਾਰੀ ਦੀ ਗਤੀਵਿਧੀ ਦੇ ਨਾਲ ਮੀਂਹ ਅਤੇ ਅਲੱਗ-ਥਲੱਗ ਭਾਰੀ ਮੀਂਹ ਦੀ ਸੰਭਾਵਨਾ ਹੈ।

i) ਦੱਖਣੀ ਪ੍ਰਾਇਦੀਪ ਭਾਰਤ ਵਿੱਚ ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ।

ii) 01-03 ਮਈ ਦੇ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਪੱਛਮੀ ਹਿਮਾਲੀਅਨ ਖੇਤਰ ਅਤੇ ਮੱਧ ਪ੍ਰਦੇਸ਼ ਉੱਤਰ ਪੱਛਮੀ ਅਤੇ ਮੱਧ ਭਾਰਤ ਵਿੱਚ ਅਤੇ 4 ਮਈ ਤੋਂ ਬਾਅਦ ਵਿੱਚ ਮਹੱਤਵਪੂਰਨ ਕਮੀ ਆਵੇਗੀ।

3) ਪੂਰੇ ਦੇਸ਼ ਵਿੱਚ ਚੱਲ ਰਿਹਾ ਵੈਟ ਸਪੈਲ 3 ਮਈ ਤੋਂ ਹੌਲੀ-ਹੌਲੀ ਘਟਣ ਤੋਂ ਬਾਅਦ 5 ਮਈ ਤੋਂ ਖਤਮ ਹੋਣ ਦੀ ਸੰਭਾਵਨਾ ਹੈ।

Weather forecast, IMD Delhi, Punjab news, Rainfall, Hail

ਆਈਐਮਡੀ ਮੁਤਾਬਕ ਅੱਜ ਉੱਤਰ ਪ੍ਰਦੇਸ਼ ਵਿੱਚ ਜ਼ਿਆਦਾਤਰ ਥਾਵਾਂ ‘ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਬਿਜਲੀ ਅਤੇ ਗੜੇ ਵੀ ਪੈ ਸਕਦੇ ਹਨ। ਯੂਪੀ ਵਿੱਚ ਤੇਜ਼ ਹਵਾਵਾਂ ਦੀ ਰਫ਼ਤਾਰ 40-50 ਕਿਲੋਮੀਟਰ ਰਹੇਗੀ।

ਆਈਐਮਡੀ ਮੁਤਾਬਕ 1 ਮਈ ਨੂੰ ਤਾਮਿਲਨਾਡੂ, ਰਾਇਲਸੀਮਾ ਦੇ ਘਾਟ ਖੇਤਰਾਂ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਤੱਟਵਰਤੀ ਆਂਧਰਾ ਪ੍ਰਦੇਸ਼, ਦੱਖਣੀ ਅੰਦਰੂਨੀ ਕਰਨਾਟਕ ਅਤੇ ਕੇਰਲ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

Weather forecast, IMD Delhi, Punjab news, Rainfall, Hail

IMD ਨੇ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਝਾਰਖੰਡ, ਗੰਗਾ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ, ਮੀਂਹ ਅਤੇ ਗੜੇਮਾਰੀ ਕਾਰਨ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਆਈਐਮਡੀ ਨੇ ਉੜੀਸਾ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ ਰਾਇਲਸੀਮਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਕੇਰਲ ਅਤੇ ਮਹੇ ਦੇ ਵੱਖ-ਵੱਖ ਸਥਾਨਾਂ ‘ਤੇ ਗਰਜ ਚਮਕ ਨਾਲ ਮੀਂਹ, ਤੇਜ਼ ਹਵਾ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਭਵਿੱਖਬਾਣੀ ਕੀਤੀ ਹੈ।  ਜਦੋਂ ਕਿ ਜੰਮੂ-ਕਸ਼ਮੀਰ, ਲੱਦਾਖ, ਰਾਜਸਥਾਨ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਮੱਧ ਮਹਾਰਾਸ਼ਟਰ, ਮਰਾਠਵਾੜਾ, ਗੁਜਰਾਤ ਰਾਜ ਅਤੇ ਲਕਸ਼ਦੀਪ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ।