India

ਦਿੱਲੀ ‘ਚ ਲੱਗਾ ਵੀਕੈਂਡ ਕਰਫਿਊ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਵਿੱਚ ਪੂਰੀ ਦਿੱਲੀ ਬੰਦ ਰਹੇਗੀ। ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਦਿੱਲੀ ‘ਚ ਕਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਦਾ ਐਲਾਨ ਕੀਤਾ ਹੈ। ਕਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਨੇ ਅੱਜ ਮੰਗਲਵਾਰ ਨੂੰ ਇੱਕ ਅਹਿਮ ਬੈਠਕ ਕੀਤੀ, ਜਿਸ ‘ਚ ਫੈਸਲਾ ਲਿਆ ਗਿਆ ਕਿ ਦਿੱਲੀ ‘ਚ ਵੀਕੈਂਡ ਕਰਫਿਊ ਰਹੇਗਾ। ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਦਿੱਲੀ ‘ਚ ਸਰਕਾਰੀ ਅਤੇ ਨਿੱਜੀ ਦਫਤਰਾਂ ‘ਚ ਘਰ ਤੋਂ ਕੰਮ ਮੁੜ ਸ਼ੁਰੂ ਹੋਵੇਗਾ। ਸਿਰਫ 50 ਫ਼ੀਸਦੀ ਕਰਮਚਾਰੀਆਂ ਨੂੰ ਦਫਤਰਾਂ ਤੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।