‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਸਰਕਾਰ ਨੇ ਵੀਕੈਂਡ ਕਰਫਿਊ ਲਗਾਉਣ ਦਾ ਐਲਾਨ ਕੀਤਾ। ਇਸ ਨਵੇਂ ਹੁਕਮ ਅਨੁਸਾਰ ਸ਼ਹਿਰ ਦੇ ਸਪਾ, ਜਿੰਮ, ਮਾਲ ਤੇ ਰੈਸਟੋਰੈਂਟ ਵਿੱਚ ਬੈਠ ਕੇ ਖਾਣ ਦੀ ਆਗਿਆ ਨਹੀਂ ਹੋਵੇਗੀ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਦੀ ਚੌਥੀ ਲਹਿਰ ਬੇਕਾਬੂ ਹੋ ਰਹੀ ਹੈ। ਇਸ ਲਈ ਇਸ ਤਰ੍ਹਾਂ ਦੇ ਸਖਤ ਫੈਸਲੇ ਲੈਣੇ ਪੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਕੋਵਿਡ ਦੇ ਮਰੀਜ਼ਾਂ ਲਈ ਬੈੱਡ ਦੀ ਕੋਈ ਕਮੀ ਨਹੀਂ ਹੈ। ਇੱਥੇ 5000 ਹਜ਼ਾਰ ਤੋਂ ਵੱਧ ਬੈੱਡ ਉਪਲੱਬਧ ਹਨ ਤੇ ਬੈੱਡਾਂ ਦੀ ਸੰਖਿਆਂ ਵਧਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਕਰਫਿਊ ਦਾ ਇਹ ਫੈਸਲਾ ਰਾਜਪਾਲ ਨਾਲ ਚਰਚਾ ਕਰਨ ਤੋਂ ਬਾਅਦ ਲਿਆ ਗਿਆ ਹੈ। ਜਿਨ੍ਹਾਂ ਲੋਕਾਂ ਦੇ ਵਿਆਹ ਤੈਅ ਹੋ ਚੁੱਕੇ ਹਨ, ਉਨ੍ਹਾਂ ਨੂੰ ਪਾਸ ਦਿੱਤੇ ਜਾਣਗੇ। ਬਿਨਾਂ ਮਾਸਕ ਘੁੰਮਣ ਵਾਲਿਆਂ ‘ਤੇ ਸਖਤੀ ਵਰਤੀ ਜਾਵੇਗੀ।