ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਦੇ 7 ਮਹੀਨਿਆਂ ਦੇ ਪੂਰੇ ਹੋਣ ‘ਤੇ ਇੱਕ ਟਵੀਟ ਕਰਕੇ ਮੁੜ ਪੰਜਾਬ ਨੂੰ ਰੰਗਲਾ ਬਣਾਉਣ ਦਾ ਅਹਿਦ ਦੁਹਰਾਇਆ ਹੈ। ਉਨ੍ਹਾਂ ਇਸ ਮੌਕੇ ਲਿਖਿਆ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ ਨਹੀਂ ਕੀਤੇ ਉਹ ਉਨ੍ਹਾਂ ਦੀ ਸਰਕਾਰ ਨੇ 7 ਮਹੀਨਿਆਂ ਵਿੱਚ ਕਰ ਦਿੱਤੇ ਹਨ।
ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ 16 ਮਾਰਚ ਨੂੰ ਖਟਕੜਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ ਸੀ…ਅੱਜ ਸਾਡੀ ਸਰਕਾਰ ਨੂੰ 7 ਮਹੀਨੇ ਹੋ ਗਏ ਨੇ ਤੇ ਇਹਨਾਂ 7 ਮਹੀਨਿਆਂ ‘ਚ ਜੋ ਕੰਮ ਕੀਤੇ ਨੇ ਪਿਛਲੀਆਂ ਸਰਕਾਰਾਂ 70 ਸਾਲਾਂ ‘ਚ ਨਹੀਂ ਕਰ ਸਕੀਆਂ… ਨੇਕ ਨੀਅਤ ਨਾਲ ਕੰਮ ਕਰ ਰਹੇ ਹਾਂ… ਇਸੇ ਤਰ੍ਹਾਂ ਤੁਹਾਡੇ ਸਾਥ ਦੀ ਆਸ ਹੈ… ਇਨਕਲਾਬ ਜ਼ਿੰਦਾਬਾਦ
16 ਮਾਰਚ ਨੂੰ ਖਟਕੜਕਲਾਂ ਵਿਖੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦਾ ਅਹਿਦ ਲਿਆ ਸੀ…ਅੱਜ ਸਾਡੀ ਸਰਕਾਰ ਨੂੰ 7 ਮਹੀਨੇ ਹੋ ਗਏ ਨੇ ਤੇ ਇਹਨਾਂ 7 ਮਹੀਨਿਆਂ 'ਚ ਜੋ ਕੰਮ ਕੀਤੇ ਨੇ ਪਿਛਲੀਆਂ ਸਰਕਾਰਾਂ 70 ਸਾਲਾਂ 'ਚ ਨਹੀਂ ਕਰ ਸਕੀਆਂ…
ਨੇਕ ਨੀਅਤ ਨਾਲ ਕੰਮ ਕਰ ਰਹੇ ਹਾਂ… ਇਸੇ ਤਰ੍ਹਾਂ ਤੁਹਾਡੇ ਸਾਥ ਦੀ ਆਸ ਹੈ…
ਇਨਕਲਾਬ ਜ਼ਿੰਦਾਬਾਦ pic.twitter.com/75BmimPFAc— Bhagwant Mann (@BhagwantMann) October 16, 2022
ਉਨ੍ਹਾਂ ਕਿਹਾ ਕਿ ਅੱਜ ਸਰਕਾਰ ਨੂੰ 7 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਸਰਕਾਰ ਨੇ 7 ਮਹੀਨਿਆਂ ਵਿੱਚ ਉਹ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਵੀ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਉਹ ਨੇਕ ਨੀਅਤ ਨਾਲ ਪੰਜਾਬ ਪੰਜਾਬ ਨੂੰ ਰੰਗਲਾ ਬਣਾਉਣ ਲਈ ਕੰਮ ਕਰ ਰਹੇ ਹਨ ਅਤੇ ਇਸੇ ਤਰ੍ਹਾਂ ਤੁਹਾਡੇ ਸਾਥ ਦੀ ਲੋੜ ਹੈ।
ਮਾਨ ਨੇ ਕਿਹਾ ਕਿ ਲੋਕਾਂ ਤੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਸਹਿਯੋਗ ਮੰਗਿਆ। ਉਨ੍ਹਾਂ ਨੇ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਣਗੇ। ਮਾਨ ਨੇ ਕਿਹਾ ਕਿ ਇਸ ਸਿਸਟਮ ਨੂੰ ਠੀਕ ਕਰਨ ਵਿੱਚ ਥੋੜਾ ਸਮਾਂ ਲੱਗੇਗਾ। ਸਾਰੇ ਕੰਮ ਹੋਣਗੇ।