India Punjab

ਕੇਜਰੀਵਾਲ ਦੀ ਜ਼ਮਾਨਤ ‘ਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕੀ ਕਿਹਾ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਜਸ਼ਨ ਦਾ ਮਾਹੌਲ ਹੈ।

ਆਮ ਆਦਮੀ ਪਾਰਟੀ ਨੇ ਇਸ ਨੂੰ ਸੱਚ ਦੀ ਜਿੱਤ ਕਿਹਾ ਹੈ। ‘ਆਪ’ ਨੇਤਾ ਆਤਿਸ਼ੀ ਨੇ ਕਿਹਾ, ‘ਸੱਤਿਆਮੇਵ ਜਯਤੇ’ ਜਦਕਿ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਐਕਸ ‘ਤੇ ਲਿਖਿਆ, “ਸੱਚਾਈ ਪਰੇਸ਼ਾਨ ਹੋ ਸਕਦੀ ਹੈ ਪਰ ਹਾਰੀ ਨਹੀਂ। ਆਖਰਕਾਰ ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਬੇਟੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਦੇ ਸੰਗਲ ਤੋਂ ਮੁਕਤ ਕਰ ਦਿੱਤਾ ਹੈ।” ਆਜ਼ਾਦ ਕਰਨ ਦੇ ਫੈਸਲੇ ਦਾ ਐਲਾਨ ਕਰ ਦਿੱਤਾ ਗਿਆ ਹੈ।”

CM ਭਗਵੰਤ ਮਾਨ ਨੇ ਕੀਤਾ ਟਵੀਟ

ਪੰਜਾਬ ਵਿੱਚ ਪਾਰਟੀ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਲ ਖੋਲ ਕੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਆਖਿਰ ਸੱਚ ਦੀ ਹੀ ਜਿੱਤ ਹੋਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ ਸਾਬਤ ਹੋ ਗਿਆ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਸ਼ੁਕਰਾਨਾ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਵਾਹਿਗੁਰੂ ਜੀ ਦਾ ਧੰਨਵਾਦ ਕਰਦਿਆਂ ਸੋਸ਼ਲ ਮੀਡੀਆ ਤੇ ਲਿਖਿਆ ਕਿ ਆਖਰਕਾਰ ਰਾਜਨੀਤਿਕ ਜ਼ੁਲਮ ਦੀ ਲੰਮੀ ਹਨੇਰੀ ਦੀ ਰਾਤ ਬੀਤ ਗਈ। ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੱਚ ਕਦੇ ਨਹੀਂ ਮਰਦਾ। ਨਾਲ ਹੀ ਉਨ੍ਹਾਂ ਨੇ ਇੰਕਲਾਬ ਜ਼ਿੰਦਾਬਾਦ ਦਾ ਨਾਅਰਾ ਵੀ ਲਿਖਿਆ।

ਮੰਤਰੀ ਹਰਪਾਲ ਚੀਮਾ ਨੇ ਕੀਤਾ ਟਵੀਟ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵੱਡੀ ਰਾਹਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਸੱਚ ਨੂੰ ਭਾਵੇਂ ਜਿੰਨਾ ਵੀ ਦਬਾ ਲਵੋ, ਉਹ ਸਭ ਦੇ ਸਾਹਮਣੇ ਆ ਹੀ ਜਾਂਦਾ ਹੈ। ਨਾਲ ਹੀ ਉਨ੍ਹਾਂ ਨੇ ਕੇਜਰੀਵਾਲ ਅਤੇ ਸਾਰੇ ਪਾਰਟੀ ਆਗੂਆਂ ਨੂੰ ਵਧਾਈ ਵੀ ਦਿੱਤੀ ਹੈ।

ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਜਤਾਈ ਖੁਸ਼ੀ
ਸਾਂਸਦ ਹਰਭਜਨ ਮਾਨ ਨੇ ਵੀ ਟਵੀਟ ਕਰਕੇ ਸੁਪਰੀਮ ਕੋਰਟ ਦੇ ਫੈਸਲੇ ਤੇ ਖੁਸ਼ੀ ਜਤਾਈ ਹੈ। ਉਨ੍ਹਾਂ ਸੋਸ਼ਲ ਮੀਡੀਆ ਸਾਈਟ ਐਕਸ ਤੇ ਲਿਖਿਆ, ਕੇਜਰੀਵਾਲ ਨੂੰ ਮਿਲੀ ਇਸ ਰਾਹਤ ਨੂੰ ਆਮ ਆਦਮੀ ਪਾਰਟੀ ਨੂੰ ਹਰਿਆਣਾ ਚੋਣ ਪ੍ਰਚਾਰ ਦੌਰਾਨ ਨਵੀਂ ਊਰਜਾ ਮਿਲੇਗੀ। ਉਹ ਨਾਲ ਮੁੜ ਤੋਂ ਬੇਰੋਕ-ਟੋਕ ਲੋਕਾਂ ਦੀ ਸੇਵਾ ਕਰ ਸਕਣਗੇ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਜਵਾਬ ਸੀ, “ਸੱਚ ਦੀ ਤਾਕਤ ਨਾਲ ਤਾਨਾਸ਼ਾਹ ਦੀ ਜੇਲ੍ਹ ਦੇ ਤਾਲੇ ਟੁੱਟ ਗਏ।”

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਜਵਾਬ ਸੀ, “ਸੱਚ ਦੀ ਤਾਕਤ ਨਾਲ ਤਾਨਾਸ਼ਾਹ ਦੀ ਜੇਲ੍ਹ ਦੇ ਤਾਲੇ ਟੁੱਟ ਗਏ।” ਸਿਸੋਦੀਆ ਨੇ ਕਿਹਾ, “ਕੋਈ ਵੀ ਸੰਵਿਧਾਨ ਤੋਂ ਉੱਪਰ ਨਹੀਂ ਹੈ। ਇਹ ਫੈਸਲਾ ਸਿਰਫ ਕੇਜਰੀਵਾਲ ਦੀ ਜ਼ਮਾਨਤ ਦਾ ਨਹੀਂ ਹੈ, ਸਗੋਂ ਦੇਸ਼ ਨੂੰ ਤਾਨਾਸ਼ਾਹੀ ਦੀ ਚਿੰਤਾ ਨਾ ਕਰਨ ਦਾ ਭਰੋਸਾ ਹੈ, ਸੰਵਿਧਾਨ ਦੀ ਸੁਰੱਖਿਆ ਢਾਲ ਹਰ ਆਮ ਆਦਮੀ ਕੋਲ ਹੈ।

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਇੰਸਟਾਗ੍ਰਾਮ ‘ਤੇ ਲਿਖਿਆ ਹੈ, “ਤੁਹਾਡੇ ਪਰਿਵਾਰ ਨੂੰ ਵਧਾਈ, ਸਾਡੇ ਹੋਰ ਨੇਤਾਵਾਂ ਦੀ ਛੇਤੀ ਰਿਹਾਈ ਲਈ ਸ਼ੁੱਭਕਾਮਨਾਵਾਂ।”

ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “ਮੈਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਾ ਹਾਂ… ਉਹ (ਕੇਜਰੀਵਾਲ) ਸਿਰਫ਼ ਇੱਕ ਨਾਮ ਨਹੀਂ ਹੈ, ਉਹ ਇਮਾਨਦਾਰ ਰਾਜਨੀਤੀ ਦਾ ਇੱਕ ਬ੍ਰਾਂਡ ਹੈ। ਉਨ੍ਹਾਂ ਨੂੰ ਛੇ ਮਹੀਨੇ ਜੇਲ੍ਹ ਵਿੱਚ ਰਹਿਣਾ ਪਿਆ ਕਿਉਂਕਿ ਉਨ੍ਹਾਂ ਦੀ ਪ੍ਰਸਿੱਧੀ ਵੱਧ ਰਹੀ ਸੀ।” ਉਨ੍ਹਾਂ ਕਿਹਾ, “ਹਰਿਆਣਾ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ।”