India Khetibadi Punjab

ਦਿੱਲੀ ਕੂਚ ਨੂੰ ਲੈ ਕੇ ਕੇਂਦਰ ਸਰਕਾਰ ਬਾਰੇ ਇਹ ਕੀ ਕਹਿ ਗਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ…

What did farmer leader Sarwan Singh Pandher say about the central government regarding the Delhi exodus...

ਚੰਡੀਗੜ੍ਹ :  ਅੱਜ 6 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 23ਵਾਂ ਦਿਨ ਹੈ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਾਲਾਂਕਿ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹਿਲਾਂ ਹੀ ਧਰਨਾ ਦੇ ਰਹੇ ਕਿਸਾਨ ਇੱਥੇ ਬੈਠ ਕੇ ਆਪਣਾ ਗੁੱਸਾ ਜ਼ਾਹਰ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੇ ਦਿੱਲੀ ਕੂਚ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਆਪਣੀ ਚਾਲ ਚੱਲਦਿਆਂ ਦਿੱਲੀ ਜੰਤਰ-ਮੰਤਰ ‘ਤੇ ਧਾਰਾ 144 ਲਾਗੂ ਕਰ ਦਿੱਤੀ ਹੈ। ਹਾਲਾਂਕਿ ਦੂਰ-ਦੁਰਾਡੇ ਦੇ ਕਿਸਾਨਾਂ ਲਈ ਇੱਕੋ ਦਿਨ ਵਿਚ ਉੱਥੇ ਪਹੁੰਚਣਾ ਸੰਭਵ ਨਹੀਂ ਹੈ, ਇਸ ਨੂੰ 2-3 ਦਿਨ ਲੱਗ ਸਕਦੇ ਹਨ। 9 ਜਾਂ 10 ਮਾਰਚ ਤਕ ਸਥਿਤੀ ਸਾਫ਼ ਹੋ ਜਾਵੇਗੀ ਕਿ ਸਰਕਾਰ ਉਨ੍ਹਾਂ ਨੂੰ ਰੋਕਦੀ ਹੈ ਜਾਂ ਨਹੀਂ।

ਪੰਧੇਰ ਨੇ ਕਿਹਾ ਕਿ ਸਾਨੂੰ ਪਤਾ ਲੱਗਿਆ ਹੈ ਕਿ ਦਿੱਲੀ ਵਿਚ ਅਤੇ ਜੰਤਰ ਮੰਤਰ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਕਹਿੰਦੀ ਸੀ ਕਿ ਅਸੀਂ ਟ੍ਰੈਕਟਰ-ਟਰਾਲੀਆਂ ਕਾਰਨ ਕਿਸਾਨਾਂ ਨੂੰ ਨਹੀਂ ਆਉਣ ਦੇ ਰਹੇ ਤਾਂ ਜੇ ਅਸੀਂ ਹੁਣ ਦੂਜੇ ਸੂਬਿਆਂ ਦੇ ਕਿਸਾਨਾਂ ਨੂੰ ਬਿਨਾ ਟ੍ਰੈਕਟਰ-ਟਰਾਲੀਆਂ ਪਹੁੰਚਣ ਲਈ ਕਿਹਾ ਹੈ ਤਾਂ ਸਰਕਾਰ ਨੂੰ ਬਿਆਨ ਦੇਣਾ ਚਾਹੀਦਾ ਸੀ ਕਿ ਅਸੀਂ ਉਨ੍ਹਾਂ ਨੂੰ ਨਹੀਂ ਰੋਕਾਂਗੇ। ਪੰਧੇਰ ਨੇ ਕਿਹਾ ਕਿ ਦਿੱਲੀ ਅਤੇ ਦਿੱਲੀ ਦੇ ਰੇਲਵੇ ਸਟੇਸ਼ਨ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਕਿਹਾ ਸੀ ਕਿ ਕਿਸਾਨ ਰੇਲਾਂ ਅਤੇ ਬੱਸਾਂ ‘ਤੇ ਦਿੱਲੀ ਆ ਸਕਦੇ ਹਨ ਪਰ ਕੇਂਦਰ ਇਹ ਨਹੀਂ ਚਾਹੁੰਦੀ ਕਿ ਦੇਸ਼ ਦਾ ਕਿਸਾਨ ਦਿੱਲੀ ਆ ਕੇ ਆਪਣੇ ਹੱਕ ਮੰਗੇ। ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਪੰਧੇਰ ਨੇ ਕਿਹਾ ਕਿ ਕੇਂਦਰ ਇਸਦਾ ਜਵਾਬ ਦੇਵੇ ਕੇ ਦਿੱਲੀ ਦਾ ਆਲੇ ਦੁਆਲੇ ਪੁਲਿਸ ਬੈਰੀਕੇਟ ਕਿਉਂ ਕੀਤੀ ਗਈ ਹੈ।

ਪੰਧੇਰ ਨੇ ਕਿਹਾ ਕਿ ਸਾਡੇ ਅੰਦੋਲਨ ਤੋਂ ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ। ਇਸ ਨੂੰ ਤਕਰੀਬਨ 28 ਦਿਨ ਹੋ ਗਏ ਹਨ ਕਿ ਦਿੱਲੀ ਦੇ ਬਾਰਡਰ ਬੰਦ ਹਨ। ਸਰਕਾਰ ਵੱਲੋਂ ਸਿਰਫ਼ 1-2 ਲੇਨ ਖੋਲ੍ਹੀਆਂ ਗਈਆਂ ਹਨ। ਪੰਧੇਰ ਨੇ ਕਿਹਾ ਕਿ ਅਸੀਂ ਤਾਂ ਕਹਿ ਚੁੱਕੇ ਹਾਂ ਕਿ ਅਸੀਂ ਰਸਤਾ ਖੁੱਲ੍ਹਣ ਤੇ ਹੀ ਦਿੱਲੀ ਜਾਵਾਂਗੇ। ਇਸ ਲਈ