‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਨਜੀਤ ਸਿੰਘ ਜੀਕੇ ਨੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਿਆਂਦੀ ਗਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪੁਰਾਤਨ ਅਤੇ ਦੁਰਲੱਭ ਕਿਰਪਾਨ ਨੂੰ ਸ਼੍ਰੋਮਣੀ ਜਾਂ ਦਿੱਲੀ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਜੀਕੇ ਨੇ ਕਿਹਾ ਕਿ ਮੋਦੀ ਨੂੰ ਡੇਢ ਸੌ ਤੋਂ ਵੱਧ ਪੁਰਾਤਨ ਸਾਮਾਨ, ਜਿਨ੍ਹਾਂ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਇੱਕ ਕਿਰਪਾਨ ਦਿੱਤੀ ਗਈ ਹੈ। ਜੀਕੇ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਕਿਰਪਾਨ ਸ਼੍ਰੋਮਣੀ ਕਮੇਟੀ ਜਾਂ ਦਿੱਲੀ ਕਮੇਟੀ ਨੂੰ ਸੌਂਪਣੀ ਚਾਹੀਦੀ ਹੈ ਤਾਂ ਜੋ ਨਾਨਕ ਨਾਮਲੇਵਾ ਸੰਗਤ ਇਸਦੇ ਦਰਸ਼ਨ ਵੀ ਕਰ ਸਕਣ ਅਤੇ ਆਪਣੀ ਵਿਰਾਸਤ ਨੂੰ ਬਚਾ ਸਕਣ।