India

ਲੋਕ ਸਭਾ ਮੁਲਤਵੀ ਹੋਣ ਤੋਂ ਬਾਅਦ NEET ਉਮੀਦਵਾਰਾਂ ਨੂੰ ਰਾਹੁਲ ਗਾਂਧੀ ਨੇ ਕੀ ਕਿਹਾ?

ਵਿਰੋਧੀ ਧਿਰ ਵੱਲੋਂ NEET ‘ਤੇ ਬਹਿਸ ਦੀ ਮੰਗ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਲੋਕ ਸਭਾ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ NEET ਉਮੀਦਵਾਰਾਂ ਲਈ ਇੱਕ ਵੀਡੀਓ ਸ਼ੇਅਰ ਕੀਤਾ।

ਇਸ ਵੀਡੀਓ ਵਿੱਚ ਉਨ੍ਹਾਂ ਨੇ ਕਿਹਾ, “ਇਹ ਉਹਨਾਂ ਸਾਰੇ ਵਿਦਿਆਰਥੀਆਂ ਲਈ ਹੈ ਜਿਨ੍ਹਾਂ ਨੇ NEET ਦੀ ਪ੍ਰੀਖਿਆ ਦਿੱਤੀ ਹੈ ਜਾਂ ਜੋ ਕਿਸੇ ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ “ਜਿੱਥੋਂ ਤੱਕ NEET ਦਾ ਸਵਾਲ ਹੈ, ਇਹ ਇੱਕ ਵੱਡਾ ਘਪਲਾ ਹੈ। ਹਰ ਕੋਈ ਜਾਣਦਾ ਹੈ ਕਿ ਪੇਪਰ ਲੀਕ ਹੋਇਆ ਹੈ। ਲੋਕਾਂ ਨੇ ਇਸ ਤੋਂ ਹਜ਼ਾਰਾਂ ਕਰੋੜ ਰੁਪਏ ਕਮਾਏ ਹਨ।” ਇਸ ਨਾਲ ਵਿਦਿਆਰਥੀਆਂ ਨੂੰ ਠੇਸ ਪਹੁੰਚੀ ਹੈ। ਸਾਲਾਂ ਤੋਂ ਪੜ੍ਹਣ ਵਾਲੇ ਵਿਦਿਆਰਥੀਆਂ ਦਾ ਮੈਡੀਕਲ ਖੇਤਰ ਵਿੱਚ ਜਾਣ ਦਾ ਸੁਪਨਾ ਸੀ ਪਰ ਵਿਦਿਆਰਥੀਆਂ ਦੇ ਸੁਪਨੇ ਚਕਨਾਚੂਰ ਹੋ ਗਏ।

ਉਨ੍ਹਾਂ ਨੇ ਕਿਹਾ ਕਿ “ਮੈਂ ਨਿੱਜੀ ਤੌਰ ‘ਤੇ ਕੱਲ੍ਹ ਵਿਰੋਧੀ ਧਿਰ ਦੀ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ ਸੀ।” ਰਾਹੁਲ ਨੇ ਕਹਾ ਕਿ “ਮੈਂ ਕਿਹਾ ਕਿ ਇਹ ਸੰਦੇਸ਼ ਵਿਦਿਆਰਥੀਆਂ ਤੱਕ ਪਹੁੰਚਣਾ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੀ ਪਰਵਾਹ ਕਰਦੇ ਹਾਂ। ਇਸ ਦੇ ਲਈ ਸਾਨੂੰ ਇੱਕ ਦਿਨ NEET ‘ਤੇ ਬਹਿਸ ਕਰਨ ਦੀ ਜ਼ਰੂਰਤ ਹੈ। ਸਾਰੀਆਂ ਵਿਰੋਧੀ ਪਾਰਟੀਆਂ ਨੇ ਇਸ ਲਈ ਸਹਿਮਤੀ ਦਿੱਤੀ। ਅਤੇ ਅਸੀਂ ਸੰਸਦ ਵਿੱਚ ਇਸ ਵਿਸ਼ੇ ‘ਤੇ ਸ਼ਾਂਤੀ ਨਾਲ ਪੂਰੀ ਬਹਿਸ ਕਰਵਾਉਣ ਦਾ ਫੈਸਲਾ ਕੀਤਾ ਹੈ। ਅਸੀਂ ਦਿਨ ਵੇਲੇ ਚਰਚਾ ਕਰਾਂਗੇ।”

ਰਾਹੁਲ ਗਾਂਧੀ ਨੇ ਕਿਹਾ, “ਮੈਂ ਅੱਜ ਸੰਸਦ ਵਿੱਚ ਇਸ ਮੁੱਦੇ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ, ਪਰ ਜਿਵੇਂ ਤੁਸੀਂ ਦੇਖਿਆ ਮੈਨੂੰ ਬੋਲਣ ਨਹੀਂ ਦਿੱਤਾ ਗਿਆ। ਇਹ ਇੱਕ ਅਜਿਹਾ ਮੁੱਦਾ ਹੈ ਜੋ 2 ਕਰੋੜ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਦਾ ਹੈ। 7 ਸਾਲਾਂ ਵਿੱਚ 70 ਵਾਰ ਪੇਪਰ ਲੀਕ ਹੋਏ ਹਨ।

ਰਾਹੁਲ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਸਿਸਟਮ ਵਿੱਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਹੈ ਅਤੇ ਅਸੀਂ ਇਸ ਤਰ੍ਹਾਂ ਅੱਗੇ ਨਹੀਂ ਵਧ ਸਕਦੇ। ਵਿਦਿਆਰਥੀ ਇਸ ਸਮੱਸਿਆ ਦਾ ਜਲਦੀ ਹੱਲ ਚਾਹੁੰਦੇ ਹਨ। ਚਰਚਾ ਦੇ ਪਿੱਛੇ ਵਿਚਾਰ ਇਸ ਮੁੱਦੇ ਦਾ ਹੱਲ ਲੱਭਣਾ ਸੀ।”

ਉਨ੍ਹਾਂ ਨੇ ਕਿਹਾ, “ਇਹ ਦੁੱਖ ਦੀ ਗੱਲ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ, ਜੋ ਚਰਚਾ ਦੀ ਅਗਵਾਈ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਉਹ ਇਸ ਮਾਮਲੇ ‘ਤੇ ਕੀ ਕਰਨ ਜਾ ਰਹੇ ਹਨ, ਪਰ ਉਹ ਚਰਚਾ ਨਹੀਂ ਕਰਨਾ ਚਾਹੁੰਦੇ.”