Punjab

ਅੰਮ੍ਰਿਤਪਾਲ ਦੀ ਰਿਹਾਈ ਬਾਰੇ ਇਹ ਕੀ ਕਹਿ ਗਏ ਸਰਬਜੀਤ ਸਿੰਘ ਖਾਲਸਾ

ਖਡੂਰ ਸਾਹਿਬ ਹਲਕੇ ਤੋਂ ਨਵੇਂ ਚੁਣੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਲਾਮਬੰਦੀ ਲਗਾਤਾਰ ਜਾਰੀ ਹੈ। ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਬਿਆਨ ਦਿੱਤਾ ਹੈ।

ਉਨ੍ਹਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਸਰਬਜੀਤ ਸਿੰਘ ਖਾਲਸਾ ਅੰਮ੍ਰਿਤਪਾਲ ਦੀ ਰਿਹਾਈ ਬਾਰੇ ਗੱਲ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਇੱਕ ਜਾਂ ਫਿਰ ਡੇਢ ਮਹੀਨੇ ਦੇ ਅੰਦਰ ਰਿਹਾਅ ਕਰ ਦੇਵੇਗੀ ਕਿਉਂਕਿ ਭਾਰਤ ਸਰਕਾਰ ਨੂੰ ਅਮਰੀਕੀ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸਬੰਧੀ ਇੱਕ ਪੱਤਰ ਗਿਆ ਹੈ। ਜਿਸ ਵਿੱਚ ਅੰਮ੍ਰਿਤਪਾਲ ਨੂੰ ਰਿਹਾਅ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਹੁਣ ਸੰਸਦ ਮੈਂਬਰ ਬਣ ਚੁੱਕੇ ਹਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਸਹੁੰ ਵੀ ਚੁੱਕਣੀ ਹੈ ਇਸ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਤੋਂ ਰਿਹਾਈ ਦਾ ਮੁੱਦਾ ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਕੋਲ ਚੁੱਕਣ ਲਈ ਵਕੀਲ ਜਸਪ੍ਰੀਤ ਸਿੰਘ ਦਾ ਧੰਨਵਾਦ ਵੀ ਕੀਤਾ ਹੈ।