India

ਪਾਕਿਸਤਾਨ ਦੇ ਹਮਲਿਆਂ ਨੂੰ ਲੈ ਕੇ ਭਾਰਤੀ ਫੌਜ ਨੇ ਕੀ ਕਿਹਾ ?

ਭਾਰਤ ਦੇ ਪਾਕਿਸਤਾਨ ’ਤੇ ਕੀਤੇ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਜੰਗ ਜਾਰੀ ਹੈ। ਕੰਟਰੋਲ ਰੇਖਾ ‘ਤੇ ਹਥਿਆਰਬੰਦ ਬਲਾਂ ਨੇ ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਫੌਜ ਨੇ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਪਾਕਿਸਤਾਨੀ ਹਥਿਆਰਬੰਦ ਬਲਾਂ ਨੇ 08 ਅਤੇ 09 ਮਈ 2025 ਦੀ ਵਿਚਕਾਰਲੀ ਰਾਤ ਨੂੰ ਪੂਰੀ ਪੱਛਮੀ ਸਰਹੱਦ ‘ਤੇ ਡਰੋਨ ਅਤੇ ਹੋਰ ਹਥਿਆਰਾਂ ਦੀ ਵਰਤੋਂ ਕਰਕੇ ਕਈ ਹਮਲੇ ਕੀਤੇ।

ਪਾਕਿਸਤਾਨੀ ਫੌਜਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਕਈ ਵਾਰ ਜੰਗਬੰਦੀ ਦੀ ਉਲੰਘਣਾ (CFVs) ਕੀਤੀ। ਡਰੋਨ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ CFVs ਨੂੰ ਢੁਕਵਾਂ ਜਵਾਬ ਦਿੱਤਾ ਗਿਆ। ਭਾਰਤੀ ਫੌਜ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਵਚਨਬੱਧ ਹੈ। ਸਾਰੇ ਨਾਪਾਕ ਮਨਸੂਬਿਆਂ ਦਾ ਜਵਾਬ ਤਾਕਤ ਨਾਲ ਦਿੱਤਾ ਜਾਵੇਗਾ।