‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਕਰੋਨਾ ਦੇ ਲਗਾਤਾਰ ਵੱਧਦੇ ਪ੍ਰਭਾਵ ਅਤੇ ਖਰਾਬ ਹਲਾਤਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਚ ਅਧਿਕਾਰੀਆਂ ਦੇ ਨਾਲ ਸ਼ਾਮ ਨੂੰ ਇੱਕ ਅਹਿਮ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਸਿਹਤ ਤੇ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸ਼ਾਮਲ ਹੋ ਸਕਦੇ ਹਨ। ਪ੍ਰਧਾਨ ਮੰਤਰੀ ਨੇ ਮੀਟਿੰਗ ਉਦੋਂ ਸੱਦੀ ਜਦੋਂ ਕਰੋਨਾ ਦੇ ਕਾਰਨ ਦੇਸ਼ ਵਿੱਚ ਰੋਜ਼ਾਨਾ ਇੱਕ ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ । ਅੱਜ ਹੀ ਦੇਸ਼ ਵਿੱਚ ਕਰੋਨਾ ਦੇ 1.6 ਲੱਖ ਨਵੇਂ ਕੇਸ ਸਾਹਮਣੇ ਆਏ ਹਨ ।
