The Khalas Tv Blog India ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿਆਰ ਕੀਤੇ ਜਾ ਰਹੇ ‘ਪੰਜਾਬ ਫਾਰ ਫਾਰਮਰਜ਼’ ‘ਚ ਕੀ ਹੈ ਖ਼ਾਸ, ਪੜ੍ਹੋ ਪੂਰੀ ਖਬਰ
India Punjab

ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿਆਰ ਕੀਤੇ ਜਾ ਰਹੇ ‘ਪੰਜਾਬ ਫਾਰ ਫਾਰਮਰਜ਼’ ‘ਚ ਕੀ ਹੈ ਖ਼ਾਸ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯਕਤ ਕਿਸਾਨ ਮੋਰਚਾ, ਹੋਰ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨੇ “ਪੰਜਾਬ ਫਾਰ ਫਾਰਮਰਜ਼” ਨਾਮ ਤੋਂ ਇੱਕ ਫ਼ਰੰਟ ਬਣਾਉਣ ਦਾ ਫੈਸਲਾ ਕੀਤਾ ਹੈ, ਜਿਸਦੀ ਪਹਿਲੀ ਮੀਟਿੰਗ 7 ਅਪ੍ਰੈਲ ਨੂੰ ਸਵੇਰੇ 11 ਵਜੇ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿੱਚ ਹੋਵੇਗੀ। ਇਸ ਰਾਹੀਂ ਵਾਢੀ ਦੇ ਸਮੇਂ ਦਿੱਲੀ ਮੋਰਚੇ ਵਿੱਚ ਡਿਊਟੀਆ ਵੰਡ ਕੇ ਅੰਦੋਲਨ ਵਿੱਚ ਸ਼ਮੂਲੀਅਤ ਵਧਾਏ ਜਾਣ ਦੀ ਯੋਜਨਾ ਬਣਾਈ ਜਾਵੇਗੀ।

ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਸਾਨ ਮਜ਼ਦੂਰ ਏਕਤਾ ਦੀ ਗੱਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੋਰਚੇ ਵਿੱਚ ਮਜ਼ਦੂਰਾਂ ਦੀ ਭਾਰੀ ਸ਼ਮੂਲੀਅਤ ਵੇਖਣ ਨੂੰ ਮਿਲੇਗੀ। ਕੇਂਦਰ ਸਰਕਾਰ ਵੱਲੋਂ 4 ਲੇਬਰ ਕੋਡ ਲਾਗੂ ਨਾ ਕਰਨ ਨੂੰ ਮਜ਼ਦੂਰ ਅਤੇ ਕਿਸਾਨੀ ਘੋਲ ਦੀ ਜਿੱਤ ਮੰਨਦਿਆਂ ਉਨ੍ਹਾਂ ਨੇ ਕਿਹਾ ਕਿ ਹੁਣ ਕਿਸਾਨ ਮਜ਼ਦੂਰ ਮਿਲ ਕੇ ਨਿੱਜੀਕਰਨ ਖਿਲਾਫ ਲੜਾਈ ਲੜਨਗੇ।

Exit mobile version