‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਿੱਖਿਆ ਵਿਭਾਗ ਦੇ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਰੇ ਸਕੂਲ ਮੁਖੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਕਲਾਸਾਂ ਰੋਜ਼ਾਨਾ ਲਗਾਉਣ ਲਈ ਸਕੂਲ ਮੁਖੀਆਂ ਨੂੰ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਵੱਧ ਗਿਣਤੀ ਅਤੇ ਕਮਰਿਆਂ ਦੀ ਘਾਟ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖਰੇ-ਵੱਖਰੇ ਤੌਰ ’ਤੇ ਬੁਲਾਉਣ ਲਈ ਸਕੂਲ ਮੁਖੀਆਂ ਨੂੰ ਖੁੱਲ੍ਹ ਦਿੱਤੀ ਹੈ। ਕੈਬਨਿਟ ਮੰਤਰੀ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਨਾਨ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਦੇ ਸਬੰਧ ਵਿੱਚ ਕਮਰਿਆਂ ਦੀ ਉਪਲੱਬਧਤਾ ਦੇ ਅਨੁਸਾਰ ਸਕੂਲ ਮੁਖੀ ਆਪਣੇ ਹਿਸਾਬ ਨਾਲ ਫੈਸਲਾ ਲੈਣਗੇ। ਇਸ ਸਬੰਧ ਵਿੱਚ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵੀ ਬੁਲਾਇਆ ਜਾ ਸਕਦਾ ਹੈ।
ਉਨ੍ਹਾ ਕਿਹਾ ਕਿ ਇੱਕ ਕਮਰੇ ਵਿੱਚ 25 ਤੋਂ 30 ਵਿਦਿਆਰਥੀਆਂ ਨੂੰ ਹੀ ਉਚਿਤ ਦੂਰੀ ’ਤੇ ਬਿਠਾਇਆ ਜਾਵੇ ਅਤੇ ਇੱਕ ਬੈਂਚ ’ਤੇ ਕੇਵਲ ਇੱਕ ਵਿਦਿਆਰਥੀ ਹੀ ਬੈਠੇ। ਉਨ੍ਹਾਂ ਨੇ ਕੋਵਿਡ-19 ਦੀਆਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਨੂੰ ਯਕੀਨੀ ਬਨਾਉਣ ਲਈ ਸਵੇਰ ਦੀ ਸਭਾ ਤੋਂ ਵੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ। 2 ਅਗਸਤ ਤੋਂ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਖੋਲ੍ਹ ਦਿੱਤੇ ਗਏ ਹਨ।

Related Post
India, Khaas Lekh, Khalas Tv Special
ਟਿਕਟੌਕ ਦੀ ਭਾਰਤ ਵਿੱਚ ਮੁੜ ਪ੍ਰਵੇਸ਼ ਦਾ ਨੌਜਵਾਨ ਪੀੜ੍ਹੀ
August 24, 2025