The Khalas Tv Blog Punjab ਮੂਸੇਵਾਲਾ ਦੇ ਪਿਤਾ ਨੇ ਕਿਹੜੀਆਂ ਅਫ਼ਵਾਹਾਂ ਤੋਂ ਬਚਣ ਲਈ ਕਿਹਾ….!
Punjab

ਮੂਸੇਵਾਲਾ ਦੇ ਪਿਤਾ ਨੇ ਕਿਹੜੀਆਂ ਅਫ਼ਵਾਹਾਂ ਤੋਂ ਬਚਣ ਲਈ ਕਿਹਾ….!

What rumors did Moosewala's father ask to avoid....!

What rumors did Moosewala's father ask to avoid....!

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਲੰਘੇ ਹਫ਼ਤੇ ਗਰਭਵਤੀ ਹੋਣ ਦੀ ਖ਼ਬਰ ਆਈ ਸੀ। ਇਸ ਪਿੱਛੋਂ ਸੋਸ਼ਲ ਮੀਡੀਆ ਉੱਤੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਫੇਸਬੁਕ ਪੇਜ ‘ਤੇ ਇਨ੍ਹਾਂ ਸਾਰੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੀਆਂ ਅਫ਼ਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਉੱਤੇ ਯਕੀਨ ਨਾ ਕੀਤਾ ਜਾਵੇ।

ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ-ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫ਼ਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਉੱਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।\

ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਪਿਛਲੇ ਦਿਨਾਂ ਪਹਿਲਾਂ ਗਰਭਵਤੀ ਹੋਣ ਦੀ ਖਬਰ ਸਹਾਮਣੇ ਆਈ ਸੀ। ਜਿਸ ਤੋਂ ਬਾਅਦ ਸ਼ੋਸਅ ਮੀਡੀਆ ਉੱਤੇ ਕਈ ਅਫਵਾਹਾਂ ਉੱਡਣੀਆਂ ਸ਼ੁਰੂ ਹੋਈਆਂ ਹਨ। ਅਫ਼ਵਾਹਾਂ ਵਿੱਚ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਹਸਪਤਾਲ ਦਾਖਲ ਹੋਣ ਤੋਂ ਲੈ ਕੇ ਜੁੜਵਾ ਬੱਚੇ ਪੈਦਾ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ।

Exit mobile version