The Khalas Tv Blog Punjab ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਖਾਤਿਰ ਸਾਨੂੰ ਚਾਹੇ ਜੋ ਵੀ ਕੁਰਬਾਨੀ ਕਰਨੀ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ : ਸੁਖਬੀਰ ਬਾਦਲ
Punjab

ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਖਾਤਿਰ ਸਾਨੂੰ ਚਾਹੇ ਜੋ ਵੀ ਕੁਰਬਾਨੀ ਕਰਨੀ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ : ਸੁਖਬੀਰ ਬਾਦਲ

Whatever sacrifice we have to make for the sake of peace peace and brotherhood we will not back down: Sukhbir Badal

ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਖਾਤਿਰ ਸਾਨੂੰ ਚਾਹੇ ਜੋ ਵੀ ਕੁਰਬਾਨੀ ਕਰਨੀ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ : ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ : ਵੀਰਵਾਰ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਨੂੰ ਲੈ ਕੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿਘ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਮਾਮਲੇ ਨੂੰ ਲਾ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾ ਰਹੀ ਹੈ। ਪੰਜਾਬ ਦਾ ਹਰ ਸਿਆਸੀ ਲੀਡਰ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ‘ਤੇ ਨਿਸ਼ਾਨੇ ਸਾਧ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਧ ਬਾਦਲ ਨੇ ਕਿਹਾ ਕਿ ਅਜਨਾਲਾ ਵਿਖੇ ਹੋਈ ਕੱਲ੍ਹ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਾ ਹੋਇਆ, ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਨੂੰ ਇਸਦਾ ਜਿੰਮੇਵਾਰ ਠਹਿਰਾਉਂਦਾ ਹਾਂ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਹੈ ਕਿ  ਬੀਤੇ ਦਿਨ ਅਜਨਾਲਾ ਵਿੱਚ ਜੋ ਘਟਨਾ ਹੋਈ ਹੈ ਉਹ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿੱਜੀ ਲੜਾਈ ‘ਚ ਪਾਵਨ ਸਰੂਪ ਦੀ ਆੜ ਲਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣਾ ਹੀ ਬੇਅਦਬੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ ਨਸ਼ੇੜੀ ਹਵਾਲਾਤੀ ਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ ਇਸ ਲਈ ਆਮ ਆਦਮੀ ਪਾਰਟੀ ਜਿੰਮੇਵਾਰ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਦੀ ਆ ਰਹੀ ਹੈ ਅਤੇ ਅੱਗੇ ਵੀ ਲੜੇਗੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਹਾਲਾਤ ਵਿੱਚ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦੇਵੇਗਾ। ਬਾਦਲ ਨੇ ਕਿਹਾ ਕਿ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਖਾਤਿਰ ਸਾਨੂੰ ਚਾਹੇ ਜੋ ਵੀ ਕੁਰਬਾਨੀ ਕਰਨੀ ਪਵੇ ਅਸੀਂ ਪਿੱਛੇ ਨਹੀਂ ਹਟਾਂਗੇ।

ਰਾਜਾ ਵੜਿੰਗ ਨੇ ਅਜਨਾਲਾ ਥਾਣੇ ਦੇ ਘਿਰਾਓ ਨੂੰ ਖ਼ਤਰਨਾਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸਰਕਾਰ ਅਸਲ ਸਥਿਤੀ ਨੂੰ ਸਮਝਣ ‘ਚ ਨਾਕਾਮ ਰਹੀ, ਜਿਸ ਦੇ ਗੰਭੀਰ ਨਤੀਜੇ ਨਿਕਲਣਗੇ।

ਬਾਦਲ ਨੇ ਕਿਹਾ ਕਿ ਪੰਜਾਬ ਅਤੇ ਦੁਨੀਆ ਭਰ ਵਿੱਚ ਸਿੱਖ ਅਤੇ ਹਰ ਵਰਗ ਦੇ ਲੋਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਆਦਰ ਸਤਿਕਾਰ ਵਿੱਚ ਫੁੱਲਾਂ ਦੀਆਂ ਸੇਜਾਂ ਵਿਛਾਉਂਦੇ ਹਨ ਪਰ ਦੂਜੇ ਪਾਸੇ ਅੰਮ੍ਰਿਤਪਾਲ ਨੇ ਗੁਰੂ ਸਾਹਿਬ ਜੀ ਨੂੰ ਆਪਣੀ ਨਿੱਜੀ ਲੜਾਈ ਲਈ ਅੱਗੇ ਕਰਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਤੋਂ ਇਹ ਸਾਫ ਹੋ ਗਿਆ ਹੈ ਕਿ ਪੰਜਾਬ ਦੇ ਹਾਲਾਤ ਵਿਗਾੜਨ ਦੇ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬਾਦਲ ਨੇ ਪੰਜਾਬ ਸਰਕਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਕੋਈ ਪੰਜਾਬ ਵਿੱਚ ਇਨਵੈਸਟ ਕਿਉਂ ਕਰੇਗਾ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਨੌਜਵਾਨ ਜੋਸ਼ ਅਤੇ ਹੋਸ਼ ਨਾਲ ਕੰਮ ਕਰਨ ਅਤੇ ਪੰਜਾਬ ਦੀ ਅਮਨ ਸ਼ਾਤੀ ਨੂੰ ਬਣਾ ਕੇ ਰੱਖਣ।

Exit mobile version