Khetibadi Punjab

ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਕਣਕਾਂ ਡਿੱਗੀਆਂ , ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆਏ

Wheat fell due to rain and strong winds, the faces of the farmers were seen withered

ਬੀਤੀ ਰਾਤ ਅਤੇ ਸਵੇਰੇ ਪਏ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਕਈ ਥਾਈਂ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਵਿਛ ਗਈ ਹੈ। ਪਿੰਡਾਂ ਵਿੱਚ ਵਿਛੀਆਂ ਫ਼ਸਲਾਂ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਨਜ਼ਰ ਆਏ।  ਮੀਂਹ ਨਾਲ ਚੱਲੀਆਂ ਹਵਾਵਾਂ ਕਾਰਨ ਫ਼ਸਲਾਂ ਵਿਛ ਗਈਆਂ, ਜਿਸ ਕਾਰਨ ਕਿਸਾਨਾਂ ਵੱਲੋਂ ਨੁਕਸਾਨ ਹੋਣ ਦੀ ਗੱਲ ਆਖੀ ਜਾ ਰਹੀ ਹੈ। ਕਿਸਾਨਾਂ ਮੁਤਾਬਕ ਅਚਾਨਕ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਵਿਛ ਗਈਆਂ ਹਨ ਅਤੇ ਇਸ ਨਾਲ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਸ ਸਬੰਧੀ ਸਰਕਾਰ ਵੱਲੋਂ ਧਿਆਨ ਦੇਣਾ ਚਾਹੀਦਾ ਹੈ।

ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਤਰੁੰਤ ਬਰਬਾਦ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦੇਵੇ।

ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਤੂਫ਼ਾਨ ਅਤੇ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਅਜਿਹੇ ‘ਚ ਸੂਬੇ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ ਬਦਲਾਅ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਹਰਿਆਣਾ ਵਿੱਚ ਅੱਜ ਅਤੇ ਕੱਲ੍ਹ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਹਿੱਸਿਆਂ ਵਿੱਚ ਗੜੇ ਪੈਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ  ਨੁਕਸਾਨ ਹੁੰਦਾ ਸੀ। ਨਰਮੇ ਦੀ ਫ਼ਸਲ ਦਾ ਕਾਫੀ ਮਾਲੀ ਨੁਕਸਾਨ ਹੋ ਚੁੱਕਾ ਹੈ ਤੇ ਹੁਣ ਕਣਕ ਦੀ ਫ਼ਸਲ ‘ਤੇ ਆਈ ਕੁਦਰਤੀ ਆਫ਼ਤ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।

ਮੌਸਮ ਵਿਭਾਗ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 35 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ਦੇ ਨਾਲ ਲੱਗਦੇ ਪੂਰਬੀ ਪੰਜਾਬ ਦੇ ਹਿੱਸਿਆਂ ਵਿੱਚ ਤਾਪਮਾਨ ਵਧ ਰਿਹਾ ਹੈ। ਜਦਕਿ ਸੂਬੇ ‘ਚ ਗਰਮੀ ਦੀ ਕੋਈ ਖਬਰ ਨਹੀਂ ਹੈ। ਇਸ ਦੌਰਾਨ ਲੁਧਿਆਣਾ ਵਿੱਚ 33.6 ਡਿਗਰੀ, ਅੰਮ੍ਰਿਤਸਰ ਵਿੱਚ 32.4 ਡਿਗਰੀ, ਰੋਪੜ ਵਿੱਚ 32.5 ਡਿਗਰੀ ਅਤੇ ਗੁਰਦਾਸਪੁਰ ਵਿੱਚ 31.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।