Punjab

ਚੈਕਿੰਗ ਲਈ ਰੋਕੀ ਗੱਡੀ ਤਾਂ ਕਾਰ ਸਵਾਰਾਂ ਨੇ ਪੁਲਿਸ ਵਾਲਿਆਂ ਦਾ ਕਰ ਦਿੱਤਾ ਇਹ ਹਾਲ…

When the vehicle was stopped for checking, the car occupants beat up the policemen, even tore their uniforms...

ਲੁਧਿਆਣਾ ਦੇ ਜਗਰਾਉਂ ਕਸਬੇ ਵਿੱਚ ਨਾਕੇਬੰਦੀ ਦੌਰਾਨ 3 ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀਆਂ ਵਰਦੀਆਂ ਪਾੜ ਦਿੱਤੀਆਂ। ਜਦੋਂ ਤਿੰਨੋਂ ਬੈਰੀਕੇਡ ਪਾਰ ਕਰਕੇ ਭੱਜਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ, ਧਰਮਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ। ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 353, 186, 294, 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸੀਨੀਅਰ ਕਾਂਸਟੇਬਲ ਦੀ ਸ਼ਿਕਾਇਤ ‘ਤੇ ਐੱਫ਼.ਆਈ.ਆਰ ਸਬ-ਇੰਸਪੈਕਟਰ ਗੁਰਸੰਤ ਸਿੰਘ ਨੇ ਦੱਸਿਆ ਕਿ ਸੀਨੀਅਰ ਕਾਂਸਟੇਬਲ ਗੁਰਦੀਪ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਏਐਸਆਈ ਜਸਵਿੰਦਰ ਸਿੰਘ ਅਤੇ ਏਐਸਆਈ ਹਰਪਾਲ ਸਿੰਘ ਦੇ ਨਾਲ ਥਾਣਾ ਸਿਟੀ ਜਗਰਾਉਂ ਦੇ ਮੁੱਖ ਗੇਟ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ।

ਸ਼ਾਮ 4 ਵਜੇ ਦੇ ਕਰੀਬ ਏਐਸਆਈ ਜਸਵਿੰਦਰ ਸਿੰਘ ਨੇ ਜਗਰਾਉਂ ਵੱਲੋਂ ਆ ਰਹੀ ਇੱਕ ਬੋਲੈਰੋ ਗੱਡੀ ਨੰਬਰ ਪੀਬੀ10-ਈਏ-5415 ਨੂੰ ਰੁਕਣ ਦਾ ਇਸ਼ਾਰਾ ਕੀਤਾ। ਡਰਾਈਵਰ ਨੇ ਪਹਿਲਾਂ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ।
ਬੈਰੀਕੇਡ ’ਤੇ ਖੜ੍ਹੇ ਏਐਸਆਈ ਹਰਪਾਲ ਸਿੰਘ ਨੇ ਗੱਡੀ ਰੋਕੀ। ਕਾਰ ਨੂੰ ਇੱਕ ਨੌਜਵਾਨ ਚਲਾ ਰਿਹਾ ਸੀ ਅਤੇ ਪਿੱਛੇ ਦੋ ਨੌਜਵਾਨ ਬੈਠੇ ਸਨ। ਮਾਮਲਾ ਸ਼ੱਕੀ ਹੋਣ ‘ਤੇ ਤਲਾਸ਼ੀ ਲਈ ਗਈ ਤਾਂ ਕਾਰ ‘ਚ ਬੈਠੇ ਨੌਜਵਾਨਾਂ ਨੇ ਗ਼ੁੱਸੇ ‘ਚ ਆ ਕੇ ਲੜਾਈ ਸ਼ੁਰੂ ਕਰ ਦਿੱਤੀ।

ਚੈਕਿੰਗ ਦੌਰਾਨ ਗੱਡੀ ਵਿੱਚੋਂ ਇੱਕ ਏਅਰ ਪਿਸਟਲ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ। ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਗ਼ੁੱਸੇ ‘ਚ ਡਰਾਈਵਰ ਸੀਟ ‘ਤੇ ਬੈਠੇ ਨੌਜਵਾਨ ਨੇ ਉਸ ਦੀ ਵਰਦੀ ਨੂੰ ਹੱਥ ਪਾ ਲਿਆ ਅਤੇ ਦੋ ਬਟਨ ਤੋੜ ਦਿੱਤੇ।

ਵਰਦੀ ‘ਤੇ ਨੇਮ ਪਲੇਟ ਲਾਹ ਦਿੱਤੀ। ਮੁਲਜ਼ਮਾਂ ਨੇ ਉਸ ਦੇ ਬਚਾਅ ’ਤੇ ਆਏ ਸਾਥੀ ਮੁਲਾਜ਼ਮ ਜਸਵਿੰਦਰ ਸਿੰਘ ਨਾਲ ਵੀ ਗਾਲ਼ੀ-ਗਲੋਚ ਅਤੇ ਝਗੜਾ ਕੀਤਾ। ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਾਫ਼ੀ ਪਹੁੰਚ ਹੈ। ਫ਼ਿਲਹਾਲ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।